ਲੁਧਿਆਣਾ : ਹੌਜ਼ਰੀ ਦੇ ਗੜ੍ਹ ਵਜੋਂ ਜਾਣੇ ਜਾਂਦੇ ਸੁੰਦਰ ਨਗਰ ਪਾਰਕ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚਾਕੂ ਦੀ ਨੋਕ 'ਤੇ ਇਕ ਪ੍ਰਵਾਸੀ ਤੋਂ ਮੋਬਾਈਲ ਫੋਨ ਖੋਹ ਲਿਆ। ਲੁਟੇਰਿਆਂ ਨੇ ਮੋਬਾਈਲ ਰਾਹੀਂ ਆਨਲਾਈਨ ਟ੍ਰਾਂਜ਼ੈਕਸ਼ਨ ਕਰ ਕੇ ਪੀੜਤ ਦਾ ਅਕਾਉਂਟ ਖਾਲੀ ਕਰ ਦਿੱਤਾ। ਲੁਟੇਰਿਆਂ ਨੇ ਪੀੜਤ ਦੇ 2 ਖਾਤਿਆਂ 'ਚੋਂ 1.62 ਲੱਖ ਰੁਪਏ 4 ਹੋਰ ਖਾਤਿਆਂ 'ਚ ਟਰਾਂਸਫਰ ਕਰ ਦਿੱਤੇ। ਪੀੜਤ ਨੇ ਘਟਨਾ ਦੀ ਸੂਚਨਾ ਥਾਣਾ ਦਰੇਸੀ ਦੀ ਪੁਲਸ ਨੂੰ ਦੇ ਦਿੱਤੀ ਹੈ।
ਪੀੜਤ ਦੀਪੂ ਨੇ ਦੱਸਿਆ ਕਿ ਉਹ ਕਰੀਬ 15 ਸਾਲਾਂ ਤੋਂ ਸੁੰਦਰ ਨਗਰ ਨੇੜੇ ਇੱਕ ਫੈਕਟਰੀ ਵਿੱਚ ਕੰਮ ਕਰ ਰਿਹਾ ਹੈ। ਉਹ ਮੂਲ ਰੂਪ ਤੋਂ ਰਾਏਬਰੇਲੀ ਦਾ ਰਹਿਣ ਵਾਲਾ ਹੈ। 3 ਮਾਰਚ 2024 ਨੂੰ ਉਸ ਦਾ ਵਿਆਹ ਹੋਣ ਵਾਲਾ ਹੈ। ਇਸ ਦੇ ਲਈ ਉਸਨੇ ਪੈਸੇ ਜੋੜ ਕੇ ਬੈਂਕ ਅਤੇ ਡਾਕਖਾਨੇ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਏ। ਬੀਤੀ ਰਾਤ ਉਹ ਆਪਣੀ ਡਿਊਟੀ ਖਤਮ ਕਰਕੇ ਘਰ ਵੱਲ ਜਾ ਰਿਹਾ ਸੀ। ਪਾਰਕ ਨੇੜੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਜਿਨ੍ਹਾਂ ਦੇ ਹੱਥਾਂ 'ਚ ਵੱਡਾ ਚਾਕੂ ਸੀ। ਲੁਟੇਰਿਆਂ ਨੇ ਉਸ ਦਾ ਮੋਬਾਈਲ ਮੰਗਿਆ, ਪਰ ਜਦੋਂ ਉਸਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਥੋੜ੍ਹੀ ਜਿਹੀ ਵੀ ਹਰਕਤ ਕੀਤੀ ਤਾਂ ਉਹ ਉਸਨੂੰ ਜਾਨੋਂ ਮਾਰ ਦੇਣਗੇ। ਡਰ ਕੇ ਉਸ ਨੇ ਮੋਬਾਈਲ ਉਨ੍ਹਾਂ ਨੂੰ ਦੇ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, ਟਰੈਕਟਰਾਂ ’ਤੇ ਸਟੰਟ ਕਰਨ ’ਤੇ ਲਗਾਈ ਪਾਬੰਦੀ
ਇੱਕ ਦਿਨ ਬਾਅਦ ਉਸਨੂੰ ਪਤਾ ਲੱਗਾ ਕਿ ਉਸਦੇ ਬੈਂਕ ਖਾਤੇ ਵਿੱਚੋਂ 1.02 ਲੱਖ ਰੁਪਏ ਅਤੇ ਉਸਦੇ ਪੋਸਟ ਆਫਿਸ ਖਾਤੇ ਵਿੱਚੋਂ 62 ਹਜ਼ਾਰ ਰੁਪਏ ਚਾਰ ਹੋਰ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ ਗਏ ਹਨ। ਉਸ ਨੇ ਪੁਲਸ ਨੂੰ ਉਨ੍ਹਾਂ ਖਾਤਿਆਂ ਬਾਰੇ ਸੂਚਿਤ ਕਰ ਦਿੱਤਾ ਹੈ ਜਿਨ੍ਹਾਂ ਵਿੱਚ ਨਕਦੀ ਟਰਾਂਸਫਰ ਕੀਤੀ ਗਈ ਹੈ। ਉਸ ਨੇ ਚਾਰ ਖਾਤਿਆਂ ਦੇ ਮੋਬਾਈਲ ਨੰਬਰ, ਨਾਂ ਅਤੇ ਕਾਗਜ਼ਾਤ ਦੇ ਪ੍ਰਿੰਟ ਕਢਵਾ ਲਏ ਹਨ ਜਿਨ੍ਹਾਂ ਵਿੱਚ ਲੁਟੇਰਿਆਂ ਨੇ ਨਕਦੀ ਟਰਾਂਸਫਰ ਕੀਤੀ ਸੀ ਅਤੇ ਉਨ੍ਹਾਂ ਨੂੰ ਪੁਲਸ ਹਵਾਲੇ ਕਰ ਦਿੱਤਾ ਹੈ।
ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪੀੜਤ ਦੀਪੂ ਦੀ ਸ਼ਿਕਾਇਤ ਦਰਜ ਕਰ ਲਈ ਹੈ। ਤਿਉਹਾਰਾਂ ਨੂੰ ਲੈ ਕੇ ਫਿਲਹਾਲ ਪੁਲਸ ਥੋੜੀ ਰੁੱਝੀ ਹੋਈ ਹੈ। ਜਿਨ੍ਹਾਂ ਦੇ ਖਾਤੇ 'ਚ ਪੈਸੇ ਟ੍ਰਾਂਸਫਰ ਹੋਏ ਹਨ, ਉਨ੍ਹਾਂ ਨੂੰ ਥਾਣੇ ਬੁਲਾਇਆ ਗਿਆ ਹੈ। ਜਲਦੀ ਹੀ ਪੁਲਸ ਇਸ ਮਾਮਲੇ ਨੂੰ ਸੁਲਝਾ ਕੇ ਸਾਹਮਣੇ ਲਿਆਵੇਗੀ।
ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਓ-ਧੀ ਦਾ ਰਿਸ਼ਤਾ ਹੋਇਆ ਤਾਰ-ਤਾਰ, ਆਪਣੀ ਹੀ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
NEXT STORY