ਮੋਗਾ (ਗੋਪੀ ਰਾਊਕੇ)—ਪੰਜਾਬ ਦੇ ਮਾਲਵਾ ਖਿੱਤੇ ਦੀ ਕਾਂਗਰਸ ਸਿਆਸਤ ਵਿਚ ਵੱਡਾ ਕੱਦ ਰੱਖਦੇ ਮੋਗਾ ਜ਼ਿਲੇ ਦੇ ਧੜੱਲੇਦਾਰ ਜਰਨੈਲ ਅਤੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਸਪੁੱਤਰ ਤੇ ਪ੍ਰਦੇਸ਼ ਕਾਂਗਰਸ ਦੇ ਸਪੋਕਸਮੈਨ ਕਮਲਜੀਤ ਸਿੰਘ ਬਰਾੜ ਨੇ 7 ਮਾਰਚ ਨੂੰ ਮੋਗਾ ਜ਼ਿਲੇ ਦੇ ਪਿੰਡ ਕਿਲੀ ਚਾਹਲਾਂ 'ਚ ਹੋ ਰਹੀ ਕਾਂਗਰਸ ਪਾਰਟੀ ਦੀ ਰੈਲੀ ਨੂੰ ਲੈ ਕੇ ਮੋਰਚਾ ਸੰਭਾਲ ਲਿਆ ਹੈ। ਦੋਵਾਂ ਕਾਂਗਰਸੀ ਆਗੂਆਂ ਨੇ ਅੱਜ ਵੱਖੋ-ਵੱਖ ਤੌਰ 'ਤੇ ਜ਼ਿਲਾ ਮੋਗਾ ਦੇ ਪਿੰਡ- ਪਿੰਡ ਆਪਣੇ ਕਾਂਗਰਸੀ ਸਮਰਥਕ ਆਗੂਆਂ ਅਤੇ ਵਰਕਰਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਰੈਲੀ ਵਿਚ ਪਹੁੰਚਣ ਦਾ ਸੱਦਾ ਦਿੱਤਾ। ਸੰਪਰਕ ਕਰਨ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਪੋਕਸਮੈਨ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਮੋਗਾ ਜ਼ਿਲੇ ਲਈ ਇਹ ਵੱਡੇ ਮਾਣ ਗੱਲ ਹੈ ਕਿ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 2019 ਦਾ ਆਗਾਜ਼ ਕਰਨ ਲਈ ਇਸ ਇਤਿਹਾਸਕ ਧਰਤੀ ਨੂੰ ਚੁਣਿਆ ਹੈ।
ਉਨ੍ਹਾਂ ਕਿਹਾ ਕਿ ਰੈਲੀ ਵਿਚ ਹੋਣ ਵਾਲਾ ਵਿਸ਼ਾਲ ਇਕੱਠ ਦੇਸ਼ 'ਚੋਂ ਮੋਦੀ ਸਰਕਾਰ ਦੇ ਖ਼ਾਤਮੇ 'ਤੇ ਪੱਕੀ ਮੋਹਰ ਲਾ ਦੇਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਮੋਦੀ ਸਰਕਾਰ ਦੇ ਝੂਠੇ ਲਾਰਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਕੇਂਦਰ ਵਿਚ ਵੀ ਲੋਕਾਂ ਦੀ ਆਪਣੀ ਕਾਂਗਰਸ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਜੀ. ਐੱਸ. ਟੀ. ਅਤੇ ਨੋਟਬੰਦੀ ਸਮੇਤ ਜਿੰਨੇ ਫੈਸਲੇ ਮੋਦੀ ਸਰਕਾਰ ਨੇ ਹੁਣ ਤੱਕ ਲਏ ਹਨ, ਉਸ ਨਾਲ ਦੇਸ਼ ਵਾਸੀਆਂ ਦਾ ਕਚੂੰਮਰ ਨਿਕਲ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਦੇਸ਼ ਵਾਸੀ ਮੋਦੀ ਸਰਕਾਰ ਤੋਂ ਖਫ਼ਾ ਹੈ। ਉਨ੍ਹਾਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਰੈਲੀ ਵਿਚ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਖਹਿਰਾ ਨਹੀਂ, ਸਨਕਦੀਪ ਹਨ 'ਪੰਜਾਬ ਏਕਤਾ ਪਾਰਟੀ' ਦੇ ਪ੍ਰਧਾਨ
NEXT STORY