ਮੋਗਾ (ਆਜ਼ਾਦ) : ਪੰਜਾਬ ਸਰਕਾਰ ਵਲੋਂ ਗੈਰ ਕਾਨੂੰਨੀ ਢੰਗ ਨਾਲ ਰੇਤ ਦੀ ਖੁਦਾਈ ਕਰਨ 'ਤੇ ਲਗਾਈ ਪਾਬੰਦੀ 'ਤੇ ਰੇਤ ਮਾਫੀਆ ਵਲੋਂ ਚੋਰੀ ਛੁਪੇ ਰੇਤਾ ਭਰ ਕੇ ਵਿੱਕਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਗਾ ਪੁਲਸ ਨੇ ਰੇਤ ਨਾਲ ਭਰੀਆਂ ਦੋ ਟਰੈਕਟਰ-ਟਰਾਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਧਰਮਕੋਟ ਦੇ ਹੋਲਦਾਰ ਕ੍ਰਿਸ਼ਨ ਗੋਪਾਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਲੋਹਗੜ੍ਹ ਚੌਂਕ ਧਰਮਕੋਟ 'ਤੇ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਰੇਤ ਨਾਲ ਭਰੀ ਟਰਾਲੀ ਸਮੇਤ ਬਲਜਿੰਦਰ ਸਿੰਘ ਨਿਵਾਸੀ ਪਿੰਡ ਕੋਕਰੀ ਵਹਿਣੀਵਾਲ ਨੂੰ ਕਾਬੂ ਕੀਤਾ। ਦੋਸ਼ੀ ਖਿਲਾਫ਼ ਮਾਈਨਿੰਗ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਸ਼ੇ ਦਾ ਕਹਿਰ ਬਾਦਸਤੂਰ ਜਾਰੀ, ਹੁਣ ਚਿੱਟੇ ਦੀ ਓਵਰਡੋਜ਼ ਕਾਰਨ ਜਵਾਨ ਕੁੜੀ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
ਇਸ ਤਰ੍ਹਾਂ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਦਬੁਰਜੀ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ 'ਤੇ ਰੇਤ ਨਾਲ ਭਰੀ ਬਿਨਾਂ ਨੰਬਰੀ ਟਰੈਕਟਰ-ਟਰਾਲੀ ਸਮੇਤ ਬਲਜਿੰਦਰ ਸਿੰਘ ਨਿਵਾਸੀ ਪਿੰਡ ਦਬੁਰਜ਼ੀ ਨੂੰ ਕਾਬੂ ਕੀਤਾ। ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬਜ਼ੁਰਗ ਗ੍ਰੰਥੀ 'ਤੇ ਪੁੱਤਾਂ ਢਾਹਿਆ ਕਹਿਰ, ਤੋਹਮਤਾਂ ਲਗਾ ਕੇ ਕੱਢਿਆ ਘਰੋਂ (ਵੀਡੀਓ)
ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਾਉਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ
NEXT STORY