ਮੋਗਾ (ਆਜ਼ਾਦ) - ਮੋਗਾ ਜ਼ਿਲੇ ਦੇ ਪਿੰਡ ਫਤਿਹਪੁਰ ਕੰਨੀਆਂ ਨਿਵਾਸੀ ਹਰਜਿੰਦਰ ਸਿੰਘ (32) ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ ਦੋ ਬੱਚਿਆਂ ਦਾ ਪਿਤਾ ਸੀ, ਵਲੋਂ ਆਪਣੇ ਘਰ ਅੰਦਰ ਹੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਪਤਾ ਲੱਗਾ ਹੈ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਪੰਜਾਬ ਦੇ ਕਿਸਾਨਾਂ ਨੂੰ ਇਨਸਾਫ ਨਾ ਦੇਣ ’ਤੇ ਉਜੜ ਸਕਦੀ ਹੈ ਭਾਜਪਾ ਦੀ ‘ਸਿਆਸੀ ਖੇਤੀ’!
ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਸਦਾ ਬੇਟਾ ਆਰਥਿਕ ਤੌਰ ’ਤੇ ਪ੍ਰੇਸ਼ਾਨ ਸੀ ਅਸੀਂ ਉਸ ਨੂੰ ਕਈ ਵਾਰ ਸਮਝਾਉਣ ਦਾ ਯਤਨ ਕੀਤਾ, ਪਰ ਉਸਨੇ ਕੋਈ ਗੱਲ ਨਾ ਸੁਣੀ ਅਤੇ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਘਰ ਵਿਚ ਹੀ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਦੋਂ ਸਾਨੂੰ ਪਤਾ ਲੱਗਾ ਤਾਂ ਉਸ ਦੀ ਹਾਲਤ ਵਿਗੜ ਜਾਣ ’ਤੇ ਅਸੀਂ ਤੁਰੰਤ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿਚ ਲੈ ਕੇ ਆਏ ਤਾਂ ਉਹ ਬਚ ਸਕੇ, ਪਰ ਮੇਰੇ ਬੇਟੇ ਨੇ ਦਮ ਤੋੜ ਦਿੱਤਾ। ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਿਤਾ ਗੁਰਬਚਨ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕਰਨ ਦੇ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
NRI ਨਾਲ ਵਿਆਹੀ ਕੁੜੀ ਦੀ ਰੁਲ੍ਹੀ ਜ਼ਿੰਦਗੀ, ਪਤੀ ਦੇ ਅਸਲ ਰੰਗ ਨੇ ਚੂਰ-ਚੂਰ ਕੀਤੇ ਸੁਫ਼ਨੇ
NEXT STORY