ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ)- ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਾਉਣ ਅਤੇ ਸੜਕਾਂ ਦੇ ਆਲੇ-ਦੁਆਲੇ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਾਈ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ
ਇਸ ਤੋਂ ਇਲਾਵਾ ਉਨ੍ਹਾਂ ਘਰਾਂ ’ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜ਼ਦੀਕੀ ਥਾਣੇ ’ਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੋਗਾ ’ਚ ਸ਼ਹਿਰਾਂ ਅਤੇ ਪਿੰਡਾਂ ’ਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਾਈ ਗਈ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ
ਇਸੇ ਤਰ੍ਹਾਂ ਉਨ੍ਹਾਂ ਜ਼ਿਲਾ ਮੋਗਾ ’ਚ ਸ਼ਹਿਰਾਂ ਅਤੇ ਪਿੰਡਾਂ ’ਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਾਈ ਗਈ ਹੈ। ਜ਼ਿਲਾ ਮੈਜਿਸਟ੍ਰੇਟ ਨੇ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗ੍ਹਾ ’ਤੇ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਲਾਈ ਹੈ। ਇਹ ਹੁਕਮ 31 ਦਸੰਬਰ, 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਦੇ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ੀਰਕਪੁਰ 'ਚ ਹੋਟਲ ਬਾਹਰ ਚੱਲੀਆਂ ਗੋਲੀਆਂ, ਪੂਰਾ ਇਲਾਕੇ ਦਹਿਸ਼ਤ 'ਚ
NEXT STORY