ਮੋਗਾ (ਆਜ਼ਾਦ)- ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਮੋਗਾ ਪੁਲਸ ਨੇ ਹੈਰੋਇਨ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁੱਖ ਅਫਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਗਸਤ ਕਰਦੀ ਹੋਈ ਪਿੰਡ ਖੁਖਰਾਣਾ ਦੇ ਕੋਲ ਜਾ ਰਹੀ ਸੀ ਤਾਂ ਗਸ਼ਤ ਦੌਰਾਨ ਗੁਰਬਹਾਦਰ ਸਿੰਘ ਉਰਫ ਬਹਾਦਰ ਨਿਵਾਸੀ ਪਿੰਡ ਦਾਰਾਪੁਰ ਨੂੰ ਕਾਬੂ ਕਰਕੇ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
ਇਸੇ ਤਰ੍ਹਾਂ ਥਾਣਾ ਬੱਧਨੀ ਕਲਾਂ ਦੇ ਮੁੱਖ ਅਫਸਰ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸੰਤੋਖ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸੀ ਤਾਂ ਸੋਨੀ ਸਿੰਘ ਨਿਵਾਸੀ ਪਿੰਡ ਰਣੀਆ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ। ਦੋਨਾਂ ਕਥਿਤ ਮੁਲਜ਼ਮਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ
NEXT STORY