ਮੋਗਾ (ਕਸ਼ਿਸ਼)- ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਕੜੀ ਤਹਿਤ ਮੋਗਾ ਪੁਲਸ ਵੱਲੋਂ ਮੋਗਾ ਦੀ ਸਾਧਾ ਵਾਲੀ ਬਸਤੀ ਅਤੇ ਹੋਰ ਬਸਤੀਆਂ ਵਿੱਚ ਸਵੇਰੇ ਤੋਂ ਕਾਸਕੋ ਆਪਰੇਸ਼ਨ ਕੀਤਾ ਗਿਆ।

ਇਸ ਦੀ ਅਗਵਾਈ ਪੰਜਾਬ ਏ. ਡੀ. ਜੀ. ਪੀ. ਸ਼ਿਵ ਕੁਮਾਰ ਅਤੇ ਮੋਗਾ ਐੱਸ. ਐੱਸ. ਪੀ. ਅਜੈ ਗਾਂਧੀ ਦੇ ਨਾਲ-ਨਾਲ ਜ਼ਿਲ੍ਹੇ ਦੇ ਸਾਰੇ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਨੇ ਕੀਤੀ। ਇਸ ਮੌਕੇ ਪੰਜਾਬ ਪੁਲਸ ਦੇ 200 ਕਰਮਚਾਰੀ ਤਾਇਨਾਤ ਕੀਤੇ ਗਏ, ਜਿਨ੍ਹਾਂ ਨੇ ਨਸ਼ਾ ਤਸਕਰਾਂ ਦੇ ਘਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਏ. ਡੀ. ਜੀ. ਪੀ. ਸ਼ਿਵ ਕੁਮਾਰ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਵਿੱਚ ਕਾਫ਼ੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਕੁਝ ਲੋਕਾਂ ਦੀ ਜਾਇਦਾਦ ’ਤੇ ਬੁਲਡੋਜ਼ਰ ਵੀ ਚਲਾਏ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਜਾਂ ਤਾਂ ਇਹ ਧੰਦਾ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ ! 11 ਤੋਂ 13 ਅਗਸਤ ਤੱਕ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
NEXT STORY