ਮੋਗਾ(ਵਿਪਨ) : ਪੰਜਾਬ ਵਿਚ ਪਵਿੱਤਰ ਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮੋਗਾ ਦੇ ਖੇਰੀਆ ਮੁਹੱਲੇ ਵਿਚ ਸਾਹਮਣੇ ਆਇਆ ਹੈ, ਜਿੱਥੇ ਸ੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ ਵਿਚ ਸੁੱਟੇ ਹੋਏ ਸਨ।
ਦੱਸਿਆ ਜਾ ਰਿਹਾ ਹੈ ਕਿ ਖੇਰੀਆ ਵਾਲਾ ਮੁਹੱਲੇ ਵਿਚੋਂ ਨਗਰ ਕੀਰਤਨ ਨਿਕਲ ਰਿਹਾ ਸੀ ਅਤੇ ਰਸਤੇ ਵਿਚ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਪਏ ਹੋਏ ਸਨ। ਇਸ ਘਟਨਾ ਤੋਂ ਬਾਅਦ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ।
ਏ.ਐੱਨ.32 ਦੀ ਟੀਮ ਦੀ ਤੰਦਰੁਸਤੀ ਲਈ ਕੈਪਟਨ ਨੇ ਕੀਤੀ ਅਰਦਾਸ
NEXT STORY