ਮੋਹਾਲੀ : ਮੋਹਾਲੀ ਜ਼ਿਲ੍ਹੇ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਮੋਹਾਲੀ ਨਗਰ ਨਿਗਮ ਦੀਆਂ ਹੋਈਆਂ ਚੋਣਾਂ 'ਚ ਸਰਬਜੀਤ ਸਿੰਘ ਸਮਾਣਾ ਨੂੰ ਮੇਅਰ ਚੁਣਿਆ ਗਿਆ ਹੈ, ਜੋ ਕਿ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਹਨ। ਇਸ ਤੋਂ ਇਲਾਵਾ ਆਰ. ਪੀ. ਸ਼ਰਮਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।
ਅੱਜ ਦੁਪਹਿਰ ਤਿੰਨ ਵਜੇ ਨਿਗਮ ਸਦਨ ਦੀ ਵਿਸ਼ੇਸ਼ ਮਟਿੰਗ ਸੱਦੀ ਗਈ ਸੀ। ਮੀਟੰਗ ਵਿੱਚ ਸਭ ਤੋਂ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਕੌਂਸਲਰ ਸਰਬਜੀਤ ਸਿੰਘ ਸਮਾਣਾ ਮੋਹਾਲੀ ਨਗਰ ਨਿਗਮ ਦੇ ਮੇਅਰ ਚੁਣੇ ਗਏ।
ਫਰਜ਼ੀ ਐੱਮਡੀ ਬਣਕੇ ਕੀਤੀ 13 ਲੱਖ ਰੁਪਏ ਦੀ ਠੱਗੀ
NEXT STORY