ਜੀਰਾ (ਗੁਰਮੇਲ ਸੇਖਵਾਂ) : ਪੈਸਿਆਂ ਦੇ ਲੈਣ-ਦੇਣ ਦੇ ਝਗੜੇ ਨੂੰ ਲੈ ਕੇ ਇਕ ਵਿਅਕਤੀ ''ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਉਣ ਦੇ ਦੋਸ਼ ਹੇਠ ਥਾਣਾ ਸਦਰ ਜੀਰਾ ਦੀ ਪੁਲਸ ਨੇ ਦੋ ਵਿਅਕਤੀਆਂ ਖਿਲਾਫ ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏਐੱਸਆਈ ਅਨਵਰ ਮਸੀਹ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਮਾਛੀਵਾੜਾ ਨੇ ਦੱਸਿਆ ਕਿ ਉਸਦਾ ਕੁਝ ਲੋਕਾਂ ਨਾਲ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।
ਇਸ ਦੇ ਚੱਲਦੇ ਮਾਰਕਸ ਮਸੀਹ ਪੁੱਤਰ ਨਛੱਤਰ ਸਿੰਘ ਵਾਸੀ ਨੂਰਪੁਰ ਜੀਰਾ ਅਤੇ ਦਲਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਮਾਛੀਵਾੜਾ ਜੀਰਾ ਨੇ ਕੱਲ੍ਹ ਉਸਨੂੰ ਜਾਨੋ ਮਾਰਨ ਦੀ ਨੀਅਤ ਨਾਲ ਫਾਇਰ ਕੀਤੇ ਅਤੇ ਫਰਾਰ ਹੋ ਗਏ। ਪੁਲਸ ਵੱਲੋਂ ਦੋਸ਼ੀਆਂ ਖਿਲਾਫ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਵਾਰ-ਵਾਰ Call ਕਰਨ 'ਤੇ ਪਤਨੀ ਨੇ ਨਹੀਂ ਚੁੱਕਿਆ ਫ਼ੋਨ! ਜਦ ਘਰ ਆ ਕੇ ਵੇਖਿਆ ਤਾਂ ਉੱਡ ਗਏ ਹੋਸ਼
NEXT STORY