ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐੱਫ.ਐੱਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ। ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐੱਫ.ਐੱਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ।
ਇਹ ਵੀ ਪੜ੍ਹੋ- ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਹੋ ਰਿਹਾ ਠੱਪ, ਜਾਣੋ ਕੀ ਹੋ ਸਕਦੀ ਵਜ੍ਹਾ
ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਪਸ਼ੂ-ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।
ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟੀਕਾਕਰਨ ਮੁਹਿੰਮ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਐਨ.ਆਰ.ਡੀ.ਡੀ.ਐਲ, ਜਲੰਧਰ ਦੇ ਜਾਇੰਟ ਡਾਇਰੈਕਟਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੱਧਰ 'ਤੇ ਵੀ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੁੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚੋਂ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਤੱਕ ਮੰਡੀਆਂ ਵਿਚੋਂ ਖਰਦੀ ਕੀਤੇ ਗਏ 22969 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿਚੋਂ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ’ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋਡ਼ੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿਚ ਕਿਸਾਨਾਂ ਨੁੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ਵਿਚ ਆਪਣਾ ਝੋਨਾ ਵੇਚਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੱਡੀ ਰੋਕ ਕੇ ਭੰਨਤੋੜ ਕਰਨ ਦੇ ਦੋਸ਼ ’ਚ 12 ਖ਼ਿਲਾਫ਼ ਮਾਮਲਾ ਦਰਜ
NEXT STORY