ਲੁਧਿਆਣਾ (ਜ.ਬ.)– ਲੁਧਿਆਣਾ ਪੁਲਸ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਚਾਂਦ ਸਿਨੇਮਾ ਦੇ ਸਾਹਮਣੇ ਬਣੀ ਪਾਣੀ ਦੀ ਟੈਂਕੀ ਦੇ ਉੱਪਰ ਮਾਂ ਅਤੇ ਪੁੱਤ ਦੇ ਚੜ੍ਹੇ ਹੋਣ ਦੀ ਜਾਣਕਾਰੀ ਮਿਲੀ। ਮਾਂ-ਪੁੱਤ ਨੂੰ ਟੈਂਕੀ ’ਤੇ ਚੜ੍ਹਿਆ ਦੇਖ ਕੇ ਰਾਹਗੀਰਾਂ ਨੇ ਪੁਲਸ ਕੰਟਰੋਲ ਰੂਮ ’ਤੇ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰ. 4 ਦੀ ਪੁਲਸ ਮੌਕੇ ’ਤੇ ਪੁੱਜ ਗਈ। ਇਹ ਦੇਖ ਕੇ ਪੁਲਸ ਦੇ ਹੱਥ-ਪੈਰ ਫੁੱਲ ਗਏ ਤਾਂ ਕਿ ਕੋਈ ਅਣਹੋਣੀ ਨਾ ਹੋ ਜਾਵੇ।
ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ’ਤੇ ਪੁੱਜ ਗਈ। ਕਿਸੇ ਤਰ੍ਹਾਂ ਪੁਲਸ ਮੁਲਾਜ਼ਮ ਉੱਪਰ ਗਏ ਅਤੇ ਮਾਂ-ਪੁੱਤ ਨੂੰ ਸਮਝਾ ਕੇ ਹੇਠਾਂ ਲੈ ਕੇ ਆਏ ਤਾਂ ਜਾ ਕੇ ਪੁਲਸ ਨੇ ਸੁੱਖ ਦਾ ਸਾਹ ਲਿਆ। ਥਾਣਾ ਡਵੀਜ਼ਨ ਨੰ. 4 ਦੇ ਐੱਸ.ਐੱਚ.ਓ. ਹਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਲਗਭਗ ਸਾਢੇ 3 ਵਜੇ ਸੂਚਨਾ ਮਿਲੀ ਸੀ ਕਿ ਪਾਣੀ ਵਾਲੀ ਟੈਂਕੀ ’ਤੇ 2 ਲੋਕ ਚੜ੍ਹੇ ਹੋਏ ਹਨ। ਉਹ ਤੁਰੰਤ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜ ਗਏ।
ਇਹ ਵੀ ਪੜ੍ਹੋ- ਸੰਸਦ 'ਚ ਗਰਜੇ MP ਰਾਜਾ ਵੜਿੰਗ, ਮੂਸੇਵਾਲਾ ਕਤਲਕਾਂਡ ਤੇ ਕਿਸਾਨਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਕੀਤੇ ਤਿੱਖੇ ਵਾਰ
ਉਨ੍ਹਾਂ ਦੇਖਿਆ ਕਿ ਟੈਂਕੀ ’ਤੇ ਇਕ ਅੱਧਖੜ ਉਮਰ ਦੀ ਔਰਤ ਅਤੇ ਇਕ ਨੌਜਵਾਨ ਹੈ, ਜੋ ਕਿ ਮਾਂ-ਪੁੱਤ ਹਨ। ਉਨ੍ਹਾਂ ਨੇ ਪਹਿਲਾਂ ਉਨ੍ਹਾਂ ਨੂੰ ਹੇਠੋਂ ਸਮਝਾਉਣ ਦਾ ਯਤਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦੇ ਪੁਲਸ ਮੁਲਾਜ਼ਮ ਟੈਂਕੀ ਦੇ ਉੱਪਰ ਚੜ੍ਹੇ, ਜਿਨ੍ਹਾਂ ਨੇ ਦੋਵਾਂ ਨੂੰ ਸਮਝਾਇਆ ਅਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ ਤੇ ਪੁਲਸ ਉਨ੍ਹਾਂ ਦੀ ਮਦਦ ਕਰੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹੇਠਾਂ ਉਤਾਰਿਆ ਗਿਆ।
ਪੁਲਸ ਦਾ ਕਹਿਣਾ ਹੈ ਕਿ ਉਕਤ ਔਰਤ ਦੀ ਹਾਲਤ ਵਿਗੜ ਗਈ ਸੀ। ਫਿਲਹਾਲ, ਇਨ੍ਹਾਂ ਹੀ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਕੋਈ ਪ੍ਰਾਪਰਟੀ ਵਿਵਾਦ ਹੈ। ਮਹਿਲਾ ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ਦੀ ਸ਼ਿਕਾਇਤ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- 'ਜੰਗ ਦੇ ਮੈਦਾਨ ਤੋਂ ਲੈ ਕੇ ਖੇਡ ਦੇ ਮੈਦਾਨ ਤੱਕ ਪੰਜਾਬੀ ਸਭ ਤੋਂ ਅੱਗੇ, ਫ਼ਿਰ ਪੰਜਾਬ ਨਾਲ ਮਤਰੇਆਂ ਵਾਲਾ ਵਤੀਰਾ ਕਿਉਂ ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
20 ਦਿਨ ਦੀ ਬੱਚੀ ਤੇ ਉਸ ਦੀ ਮਾਂ ਨੂੰ ਥਾਣੇ ’ਚ ਬੰਦ ਕਰਨ ਵਾਲੇ SHO ਨੂੰ ਕੀਤਾ ਸਸਪੈਂਡ
NEXT STORY