ਸੰਗਰੂਰ (ਕੋਹਲੀ) - ਸੰਗਰੂਰ ਦੇ ਪਿੰਡ ਰਟੋਲ ਵਿਖੇ ਮਾਸਟਰ ਮੋਟੀਵੇਟਰ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਟੈਂਕੀ 'ਤੇ ਚੜ੍ਹਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਮੁਲਾਜ਼ਮ ਪਾਣੀ ਵਾਲੀ ਟੈਂਕੀ 'ਤੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਉਕਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਉਨ੍ਹਾਂ ਨੂੰ ਤਰਖਾਹ ਦੇਣ ਦੀ ਮੰਗ ਕੀਤੀ ਹੈ। ਪ੍ਰਦਰਸ਼ਨ ਕਰਦਿਆਂ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਸ ਸਮੇਂ ਤੱਕ ਉਹ ਇਸੇ ਤਰ੍ਹਾਂ ਟੈਂਕੀ 'ਤੇ ਚੜ੍ਹ ਕੇ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ। ਦੱਸ ਦੇਈਏ ਕਿ ਇਸ ਮੌਕੇ ਵੱਡੀ ਗਿਣਤੀ 'ਚ ਪੁਲਸ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਹਨ।
ਜਾਣੋ ਕੌਣ ਹਨ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸਨਕਦੀਪ! (ਵੀਡੀਓ)
NEXT STORY