ਤਪਾ ਮੰਡੀ (ਸ਼ਾਮ,ਗਰਗ): ਪੁਲਸ ਨੇ ਤਿੰਨ ਮੋਟਰਸਾਇਕਲ ਸਵਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 38 ਗ੍ਰਾਮ ਹੈਰੋਇਨ ਬਰਾਮਦ ਕਰਨ ਬਾਰੇ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਐੱਸ.ਐੱਚ.ਓ. ਤਪਾ ਇੰਸਪੈਕਟਰ ਨਰਾਇਣ ਸਿੰਘ ਵਿਰਕ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਬੱਸ ਸਟੈਂਡ ਢਿਲਵਾਂ ਮੋਜੂਦ ਸੀ ਤਾਂ ਮੁਖਬਰ ਦੇ ਆਧਾਰ 'ਤੇ ਤਰਸੇਮ ਸਿੰਘ ਉਰਫ ਸ਼ੰਮੀ ਪੁੱਤਰ ਜਸਵੰਤ ਸਿੰਘ ਵਾਸੀ ਰਾਮਪੁਰਾਫੂਲ ਹਾਲ ਆਬਾਦ ਘੁੰਨਸ ਰੋਡ ਤਪਾ,ਲਖਵੀਰ ਸਿੰਘ ਪੁੱਤਰ ਗੁਰਕ੍ਰਿਪਾਲ ਸਿੰਘ ਵਾਸੀ ਆਨੰਦਪੁਰ ਬਸਤੀ ਤਪਾ ਅਤੇ ਜੱਸਾ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਸਾਧਾ ਵਾਲਾ ਮੁਹੱਲਾ ਭਦੋੜ ਬਾਹਰਲੇ ਸੂਬਿਆਂ ਤੋਂ ਲਾਕਡਾਊਨ ਦੀ ਆੜ 'ਚ ਚਿੱਟਾ ਲਿਆ ਕੇ ਨੌਜਵਾਨਾਂ ਦਾ ਭਵਿੱਖ ਖਰਾਬ ਕਰ ਰਹੇ ਹਨ। ਜੇਕਰ ਇਨ੍ਹਾਂ ਨੂੰ ਕਾਬੂ ਕੀਤਾ ਜਾਵੇ ਤਾਂ ਨਸ਼ੀਲਾ ਪਦਾਰਥ ਬਰਾਮਦ ਹੋ ਸਕਦਾ ਹੈ ਤਾਂ ਮਨਜੀਤ ਸਿੰਘ ਸਹਾਇਕ ਥਾਣੇਦਾਰ ਦੀ ਅਗਵਾਈ 'ਚ ਪੁਲਸ ਪਾਰਟੀ ਗਸਤ ਕਰ ਰਹੀ ਸੀ ਤਾਂ ਪੁਲਸ ਨੇ ਮੋਟਰਸਾਇਕਲ ਸਵਾਰਾਂ ਨੂੰ ਰੋਕ ਕੇ ਉਨ੍ਹਾਂ ਦੇ ਨਾਮ ਪੁੱਛੇ ਤਾਂ ਉਕਤ ਦੋਸ਼ੀਆਂ ਨੂੰ 38 ਗ੍ਰਾਮ ਚਿੱਟੇ ਸਮੇਤ ਕਾਬੂ ਕਰ ਲਏ। ਪੁਲਸ ਨੇ ਉਕਤ ਦੋਸ਼ੀਆਂ ਦੀ ਡੂੰਘਾਈ ਨਾਲ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਹਿਰ ਦੀਆਂ ਬਸਤੀਆਂ 'ਚ ਸਰਾਬ ਅਤੇ ਚਿੱਟਾ ਵਿਕਣ ਦੀਆਂ ਉਨ੍ਹਾਂ ਕੋਲ ਲਗਾਤਾਰ ਖਬਰਾਂ ਆ ਰਹੀਆਂ ਹਨ।
ਫਰੀਦਕੋਟ 'ਚ ਕੋਰੋਨਾ ਵਾਇਰਸ ਦੇ 4 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ
NEXT STORY