ਖੰਨਾ, (ਸੁਨੀਲ)- ਮਾਲੇਰਕੋਟਲਾ ਰੋਡ ’ਤੇ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ’ਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਖੰਨਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ।
ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ (40) ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਮਾਜਰੀ ਅੱਜ ਜਦੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਬੇਟੇ, ਜੋ ਕਿ ਸ਼ਿਮਲਾ ਤੋਂ ਆਇਆ ਸੀ, ਨੂੰ ਲੈਣ ਲਈ ਜਰਗ ਚੌਕ ਵੱਲ ਆ ਰਿਹਾ ਸੀ। ਜਿਵੇਂ ਹੀ ਉਹ ਮਾਲੇਰਕੋਟਲਾ ਰੋਡ ’ਤੇ ਸਥਿਤ ਰਾਜਧਾਨੀ ਕੰਡੇ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇਕ ਕਾਰ ਚਾਲਕ ਨੇ ਆਪਣੇ ਅੱਗੇ ਚੱਲ ਰਹੇ ਟਰੱਕ ਨੂੰ ਓਵਰਟੇਕ ਕਰਨ ਦੇ ਚੱਕਰ ’ਚ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਜ਼ਖ਼ਮੀ ਹੋਏ ਹਰਪ੍ਰੀਤ ਸਿੰਘ ਨੂੰ ਕਾਰ ਚਾਲਕ ਨੇ ਆਪਣੀ ਕਾਰ ਰਾਹੀਂ ਹੀ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ। ਸਮਾਚਾਰ ਲਿਖੇ ਜਾਣ ਤੱਕ ਦੋਨਾਂ ਪੱਖਾਂ ’ਚ ਸਮਝੌਤੇ ਦੀ ਗੱਲ ਚੱਲ ਰਹੀ ਸੀ।
ਬੈਂਕਾਂ ਦੇ ਰਲੇਵੇਂ ਦੇ ਵਿਰੋਧ ’ਚ ਸੈਂਕਡ਼ੇ ਬੈਂਕ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ
NEXT STORY