ਬਨੂਡ਼,(ਗੁਰਪਾਲ)- ਬਨੂਡ਼ ਤੋਂ ਲਾਲਡ਼ੂ ਨੂੰ ਜਾਂਦੇ ਲਿੰਕ ਮਾਰਗ ’ਤੇ ਇਕ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ਸਥਿਤ ਪੁਰਾਣੀ ਮਿਰਚ ਮੰਡੀ ਦਾ ਵਸਨੀਕ ਮੁਹੰਮਦ ਜਾਵੇਦ ਪੁੱਤਰ ਹਾਜੀ ਆਗੂ ਸਵੇਰੇ 11 ਕੁ ਵਜੇ ਆਪਣੇ ਮੋਟਰਸਾਈਕਲ ’ਤੇ ਬਨੂਡ਼ ਤੋਂ ਲਾਲਡ਼ੂ ਵੱਲ ਜਾ ਰਿਹਾ ਸੀ। ਜਦੋਂ ਉਹ ਲਿੰਕ ਮਾਰਗ ’ਤੇ ਪੈਂਦੇ ਪਿੰਡ ਮਮੋਲੀ ਨਜ਼ਦੀਕ ਪੁੱਜਾ ਤਾਂ ਅਚਾਨਕ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੇ ਜਾਵੇਦ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸੇ ਵਿਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਲਾਲਡ਼ੂ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਰਕ ਪਰਮਿਟ ’ਤੇ ਜਰਮਨ ਭੇਜਣ ਦਾ ਝਾਂਸਾ ਦੇ ਕੇ 8 ਲੱਖ ਠੱਗੇ
NEXT STORY