ਜੈਤੋ (ਵਿਪਨ) - ਜੈਤੋ 'ਚ ਬੀਤੀ ਰਾਤ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਲੁੱਟ ਦੀਆਂ ਵੱਖ-ਵੱਖ ਘਟਨਾਵਾਂ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਜੈਤੋ 'ਚ ਰਾਤ ਦੇ ਸਮੇਂ ਮੋਟਰਸਾਈਕਲ ਸਵਾਰ ਲੁਟੇਰੇ ਸੁਨਿਆਰੇ ਦੀ ਦੁਕਾਨ ਦੇ ਬਾਹਰ ਖੜ੍ਹੀ ਐਕਟਿਵਾ ਦੀ ਟੋਕਰੀ 'ਚੋਂ ਪੈਸਿਆਂ ਵਾਲਾ ਬੈਗ ਲੈ ਕੇ ਰਫੂਚੱਕਰ ਹੋ ਗਏ। ਦੁਕਾਨਦਾਰ ਤੀਰਥ ਨੇ ਪੁਲਸ ਨੇ ਨੂੰ ਦੱਸਿਆ ਕਿ ਉਕਤ ਬੈਗ 'ਚ ਜ਼ਰੂਰੀ ਕਾਗਜ਼ਾਤ ਅਤੇ ਦੁਕਾਨ ਦੀਆਂ ਚਾਬੀਆਂ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਸੀ।
ਇਸੇ ਤਰ੍ਹਾਂ ਲੁੱਟ ਦੀ ਦੂਜੀ ਘਟਨਾ ਕੋਟਕਪੂਰਾ ਰੋੜ 'ਤੇ ਵਾਪਰੀ ਹੈ, ਜਿੱਥੇ ਮੋਟਰਸਾਈਕਲ ਸਵਾਰ ਲੁਟੇਰੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਤੋਂ ਹਥਿਆਰਾਂ ਦੇ ਜ਼ੋਰ 'ਤੇ ਅਤੇ ਉਸ ਨੂੰ ਧੱਕਾ ਮਾਰ ਕੇ 12 ਹਜ਼ਾਰ ਰੁਪਏ ਦੇ ਕਰੀਬ ਦੀ ਨਕਦੀ ਲੈ ਕੇ ਫਰਾਰ ਹੋ ਗਏ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਮਾਮਲਾ ਦਰਜ ਕਰਕੇ ਪੁਲਸ ਨੇ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
'ਚੌਕੀਦਾਰ' ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, 2 ਗ੍ਰਿਫਤਾਰ
NEXT STORY