ਮੋਗਾ (ਅਜ਼ਾਦ) - ਮੋਗਾ ਪੁਲਸ ਵਲੋਂ ਵ੍ਹੀਕਲ ਚੋਰਾਂ ਦੇ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਪੁਲਸ ਨੇ ਵ੍ਹੀਕਲ ਚੋਰਾਂ ਦੇ ਗਿਰੋਹ ਨੂੰ ਬੇਨਕਾਬ ਕਰਕੇ ਉਨ੍ਹਾਂ ਦੇ ਮੈਂਬਰਾਂ ਨੂੰ 7 ਮੋਟਰ ਸਾਈਕਲਾਂ ਸਮੇਤ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਕੇਵਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਆਈ. ਟੀ. ਆਈ. ਮੋਗਾ ਦੇ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਸੰਤੋਸ਼ ਕੁਮਾਰ ਨਿਵਾਸੀ ਅੰਮ੍ਰਿਤਸਰ ਰੋਡ ਮੋਗਾ, ਰੋਹਿਤ ਸ਼ਰਮਾ ਨਿਵਾਸੀ ਗੋਬਿੰਦਗੜ੍ਹ ਬਸਤੀ ਮੋਗਾ ਵ੍ਹੀਕਲ ਚੋਰੀ ਕਰਨ ਦੇ ਆਦੀ ਹਨ ਅਤੇ ਅੱਜ ਵੀ ਉਹ ਚੋਰੀ ਦੇ ਮੋਟਰ ਸਾਈਕਲਾਂ ਸਮੇਤ ਘੁੰਮ ਰਹੇ ਹਨ।
ਇਸ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਕੇਵਲ ਸਿੰਘ ਨੇ ਪੁਲਸ ਪਾਰਟੀ ਸਮੇਤ ਦੱਸੀ ਹੋਈ ਜਗ੍ਹਾ 'ਤੇ ਛਾਪਾਮਾਰੀ ਕਰਦਿਆਂ ਦੋਵਾਂ ਨੌਜਵਾਨਾਂ ਨੂੰ ਚੋਰੀ ਦੇ ਸੱਤ ਮੋਟਰ ਸਾਈਕਲਾਂ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁੱਛਗਿੱਛ ਸਮੇਂ ਕਥਿਤ ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਮੋਟਰ ਸਾਈਕਲ ਨੇਚਰ ਪਾਰਕ ਅਤੇ ਬਾਘਾਪੁਰਾਣਾ ਦੇ ਵੱਖ-ਵੱਖ ਇਲਾਕਿਆਂ 'ਚੋਂ ਚੋਰੀ ਕੀਤੇ ਸਨ। ਪੁਲਸ ਨੇ ਕਾਬੂ ਕੀਤੇ ਦੋਸ਼ੀਆਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕਰ ਦਿੱਤਾ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜ ਦਿੱਤਾ।
ਐੱਮ.ਪੀ. ਜੌਹਨ ਮੈਕਡੋਨਲ ਤੇ ਕੌਂਸਲਰ ਰਾਜੂ ਸੰਸਾਰਪੁਰੀ ਵਲੋਂ ਇਫ਼ਤਾਰ 'ਚ ਸ਼ਿਰਕਤ
NEXT STORY