ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਇਲਾਕੇ ਅੰਦਰ ਲੁੱਟਖੋਹ ਦੀਆਂ ਘਟਨਾਵਾਂ ਆਏ ਦਿਨ ਵੱਧ ਰਹੀਆਂ ਹਨ। ਅੱਜ ਫ਼ਿਰ ਨੇੜਲੇ ਪਿੰਡ ਕੋਟਲੀ ਦੀ ਲਿੰਕ ਰੋਡ ਵਿਖੇ ਅਜਿਹੀ ਹੀ ਇਕ ਘਟਨਾ ਵਾਪਰੀ ਹੈ, ਜਿੱਥੇ ਨੌਕਰੀ 'ਤੇ ਜਾ ਰਹੇ ਇਕ ਮੁਲਾਜ਼ਮ ਨੂੰ ਘੇਰ ਕੇ ਤਿੰਨ ਅਣਪਛਾਤੇ ਮੋਟਰਸਾਇਕਲ ਸਵਾਰ ਨੌਜਵਾਨ ਉਸ ਤੋਂ ਲੈਪਟਾਪ ਵਾਲਾ ਬੈਗ ਖ਼ੋਹ ਕੇ ਰਫੂ ਚੱਕਰ ਹੋ ਗਏ। ਘਟਨਾ 'ਚ ਪੀੜਤ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸਰਕਾਰੀ ਥਾਂ 'ਤੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਕਈ ਸ਼ਹਿਰਾਂ ਦੀਆਂ ਕੁੜੀਆਂ ਸਨ ਸ਼ਾਮਲ
ਜਾਣਕਾਰੀ ਦਿੰਦਿਆਂ ਜ਼ਖ਼ਮੀ ਯੁਗੇਸ਼ ਕੁਮਾਰ ਪੁੱਤਰ ਜਗਦੀਸ਼ ਕੁਮਾਰ ਵਾਸੀ ਤਿਲਕ ਨਗਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਹ ਸਥਾਨਕ ਗੁਰਹਰਸਹਾਏ ਰੋਡ 'ਤੇ ਸਥਿਤ ਏ.ਕੇ ਪੈਨਲ ਪਲਾਈ ਫੈਕਟਰੀ ਵਿਖੇ ਅਕਾਊਂਟੈਂਟ ਦਾ ਕੰਮ ਕਰਦਾ ਹੈ, ਜਿਸਦੇ ਸਿਲਸਿਲੇ 'ਚ ਉਹ ਅਕਸਰ ਸ਼ਹਿਰੋਂ ਬਾਹਰ ਆਉਂਦਾ ਜਾਂਦਾ ਰਹਿੰਦਾ ਹੈ। ਰੋਜ਼ਾਨਾ ਵਾਂਗ ਅੱਜ ਸਵੇਰੇ ਕਰੀਬ ਸਵਾ ਦਸ ਵਜੇ ਉਹ ਆਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਪਿੰਡ ਕੋਟਲੀ ਦੀ ਲਿੰਕ ਰੋਡ ਤੋਂ ਲੰਘ ਰਿਹਾ ਸੀ ਤਾਂ ਅਚਾਨਕ ਪਿੱਛੇ ਤੋਂ ਇਕ ਮੋਟਰਸਾਇਕਲ ਨੇ ਉਸਦੇ ਮੋਟਰਸਾਇਕਲ ਨੂੰ ਟੱਕਰ ਮਾਰੀ, ਜਿਸ ਨਾਲ ਉਹ ਸੜਕ 'ਤੇ ਡਿੱਗ ਪਿਆ। ਐਨੇ 'ਚ ਮੋਟਰਸਾਇਕਲ 'ਤੇ
ਸਵਾਰ ਤਿੰਨ ਅਣਪਛਾਤੇ ਨੌਜਵਾਨ, ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ, ਨੇ ਉਸ ਨਾਲ ਕੁੱਟਮਾਰ ਕਰਕੇ ਉਸਦੇ ਕੋਲ ਮੌਜੂਦ ਲੈਪਟਾਪ ਵਾਲਾ ਬੈਗ ਖ਼ੋਹ ਲਿਆ, ਜਿਸ ਤੋਂ ਬਾਅਦ ਉਸਨੇ ਰੌਲਾ ਪਾਇਆ, ਪਰ ਐਨੇ 'ਚ ਉਹ ਤਿੰਨੋਂ ਜਣੇ ਬੈਗ ਲੈ ਕੇ ਫ਼ਰਾਰ ਹੋ ਗਏ।
ਉਸਨੇ ਦੱਸਿਆ ਕਿ ਬੈਗ 'ਚ ਲੈਪਟਾਪ ਤੋਂ ਇਲਾਵਾ ਜ਼ਰੂਰੀ ਕਾਗਜ਼ਾਤ ਤੇ 20 ਹਜ਼ਾਰ ਦੀ ਨਕਦੀ ਸੀ, ਜਿਸ ਤੋਂ ਬਾਅਦ ਉਸਨੇ ਤੁਰੰਤ ਫੈਕਟਰੀ ਮਾਲਕ ਨੂੰ ਇਸਦੀ ਸੂਚਨਾ ਦਿੱਤੀ,ਜਿਨ੍ਹਾਂ ਨੇ ਮੌਕੇ 'ਤੇ ਪੁੱਜ ਕੇ ਉਸ ਨੂੰ ਸਥਾਨਕ ਸਿਵਲ ਹਸਪਤਾਲ ਦਾਖ਼ਲ ਕਰਾਇਆ। ਏ.ਕੇ ਪੈਨਲ ਪਲਾਈ ਫੈਕਟਰੀ ਦੇ ਮਾਲਕ ਵਰੁਣ ਗਾਡੀ ਨੇ ਦੱਸਿਆ ਕਿ ਉਸਨੇ ਜ਼ਖਮੀ ਯੁਗੇਸ਼ ਕੁਮਾਰ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾ ਕੇ ਇਸਦੀ ਸੂਚਨਾ ਥਾਣਾ ਸਦਰ ਪੁਲਸ ਨੂੰ ਦੇ ਦਿੱਤੀ ਹੈ, ਜਿਸ ਤੋਂ ਬਾਅਦ ਐੱਸ.ਐੱਚ.ਓ. ਸਦਰ ਮਲਕੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਲੁਟੇਰਿਆਂ ਦੀ ਤਸਵੀਰ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ, ਜਿਸਦੇ ਆਧਾਰ 'ਤੇ ਅਗਲੀ ਛਾਣਬੀਣ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ: 4 ਵਿਅਕਤੀਆਂ ਵਲੋਂ 13 ਸਾਲਾ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ
ਕੀ ਕਹਿਣਾ ਹੈ ਐੱਸ.ਐੱਚ.ਓ. ਦਾ
ਇਸ ਸਬੰਧੀ ਜਦੋਂ ਥਾਣਾ ਸਦਰ ਦੇ ਐੱਸ.ਐੱਚ.ਓ. ਮਲਕੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਤੁਰੰਤ ਪੁਲਸ ਪਾਰਟੀ ਨਾਲ ਘਟਨਾ ਸਥਾਨ 'ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਲੁੱਟਖ਼ੋਹ ਕਰਨ ਵਾਲਿਆਂ ਦੀ ਪਛਾਣ ਨਹੀਂ ਹੋ ਸਕੀ, ਪਰ ਪੁਲਸ ਨੇ ਦਾਖ਼ਲ ਯੁਗੇਸ਼ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਏ.ਐੱਸ.ਆਈ. ਜਲੰਧਰ ਸਿੰਘ ਕਰ ਰਹੇ ਹਨ।
ਸਰਕਾਰਾਂ ਖੁਦ ਨਹੀ ਚਾਹੁੰਦੀਆਂ ਕਿ ਨਸ਼ੇ ਬੰਦ ਹੋਣ, ਸੌਦਾਗਰਾਂ ਨੇ ਫੈਲਾਇਆ ਹੈ ਚਾਰੋਂ ਪਾਸੇ ਜਾਲ
NEXT STORY