ਮੋਗਾ (ਆਜ਼ਾਦ)-ਮੋਗਾ-ਲੁਧਿਆਣਾ ਜੀ. ਟੀ. ਰੋਡ ’ਤੇ ਅਜੀਤਵਾਲ ਕੋਲ ਤੇਜ਼ ਰਫ਼ਤਾਰ ਅਣਪਛਾਤੀ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਧਰਮਜੀਤ ਸਿੰਘ (41) ਨਿਵਾਸੀ ਪਿੰਡ ਅਕਾਲਗੜ੍ਹ (ਲੁਧਿਆਣਾ) ਦੀ ਮੌਤ ਹੋ ਗਈ। ਇਸ ਸਬੰਧ ਵਿਚ ਅਜੀਤਵਾਲ ਪੁਲਸ ਵੱਲੋਂ ਅਵਤਾਰ ਸਿੰਘ ਨਿਵਾਸੀ ਅਕਾਲਗੜ੍ਹ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab: ਪ੍ਰੀਖਿਆ ਕੇਂਦਰ ਦੇ ਸੁਪਰਡੈਂਟ 'ਤੇ ਡਿੱਗੀ ਗਾਜ, ਹੋਇਆ ਮੁਅੱਤਲ, ਮਾਮਲਾ ਕਰੇਗਾ ਹੈਰਾਨ
ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਧਰਮਜੀਤ ਸਿੰਘ ਮੋਗਾ ਤੋਂ ਦਵਾਈ ਲੈਣ ਲਈ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਮੈਂ ਉਸ ਦੇ ਪਿੱਛੇ ਆਪਣੀ ਸਕੂਟਰੀ ’ਤੇ ਜਾ ਰਿਹਾ ਸੀ। ਜਦੋਂ ਅਸੀਂ ਅਜੀਤਵਾਲ ਕੋਲ ਪੁੱਜੇ ਤਾਂ ਇਕ ਢਾਬੇ ਨੇੜੇ ਇਕ ਤੇਜ਼ ਰਫ਼ਤਾਰ ਗੱਡੀ ਨੇ ਉਸ ਦੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰੀ ਅਤੇ ਫਰਾਰ ਹੋ ਗਿਆ।
ਇਸ ਹਾਦਸੇ ਵਿਚ ਮੇਰੇ ਭਤੀਜੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਾਰ ਦੇ ਨੰਬਰ ਦਾ ਪਤਾ ਲੱਗ ਗਿਆ ਹੈ, ਜਲਦੀ ਹੀ ਉਸ ਦੇ ਕਾਬੂ ਆ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਐਨਕਾਊਂਟਰ, ਪੁਲਸ ਤੇ ਤਸਕਰ ਵਿਚਾਲੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਗਜੀਤ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਨੂੰ ਪੁਲਸ ਨੇ ਕੀਤਾ ਡਿਟੇਨ
NEXT STORY