ਸੰਗਰੂਰ (ਸਿੰਗਲਾ) - ਸੰਗਰੂਰ ਵਿਧਾਨ ਸਭਾ ਹਲਕਾ ਦੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਦੇ ਪੁੱਤਰ ਦੀ ਪਹਿਲੀ ਲੋਹੜੀ ਮਨਾਈ ਗਈ। ਇਸ ਮੌਕੇ ਪਰਿਵਾਰ ਵੱਲੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਮੌਕੇ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ, ਭੈਣ ਸ੍ਰੀਮਤੀ ਮਨਪ੍ਰੀਤ ਕੌਰ, ਮਾਤਾ ਹਰਪਾਲ ਕੌਰ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਕੈਬਨਿਟ ਮੰਤਰੀ ਸਾਹਿਬਾਨਾਂ, ਵਿਧਾਇਕਾਂ ਤੇ ਪਾਰਟੀ ਦੇ ਆਗੂਆਂ, ਵਰਕਰਾਂ ਤੇ ਆਮ ਲੋਕਾਂ ਨੇ ਸ਼ਾਮਲ ਹੋ ਕੇ ਵਿਧਾਇਕ ਨਰਿੰਦਰ ਕੌਰ ਭਰਾਜ, ਉਨ੍ਹਾਂ ਦੇ ਪਤੀ ਮਨਦੀਪ ਸਿੰਘ ਲੱਖੇਵਾਲ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਇਸ ਮੌਕੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਭਰਾਜ ਪਰਿਵਾਰ ਦੀ ਤਰਫੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਜੀ ਨੇ ਕਿਹਾ ਕਿ ਇਹ ਸੰਤ ਬਾਬਾ ਅਤਰ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿਸ ਰਾਹੀਂ ਵਿਦਿਆ ਦਾ ਚਾਨਣ ਫੈਲ ਰਿਹਾ ਹੈ।
ਇਸ ਮੌਕੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਅਤੇ ਪਰਿਵਾਰ ਨੂੰ ਮੁਬਾਰਕਾਂ ਦੇਣ ਲਈ ਪੁੱਜਣ ਵਾਲਿਆਂ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ: ਚੇਤਨ ਸਿੰਘ ਜੋੜਾਮਾਜਰਾ, ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਦੇਵ ਮਾਨ, ਵਿਧਾਇਕ ਜਮੀਲ ਉਲ ਰਹਿਮਾਨ, ਵਿਧਾਇਕ ਹਰਮੀਤ ਪਠਾਨ ਮਾਜਰਾ, ਵਿਧਾਇਕ ਗੁਰਲਾਲ ਘਨੌਰ, ਵਿਧਾਇਕ ਲਾਭ ਸਿੰਘ ਉਗੋਕੇ, ਓ. ਐੱਸ. ਡੀ. ਰਾਜਵੀਰ ਸਿੰਘ, ਬਲਤੇਜ ਪੰਨੂ, ਗਾਈਕ ਹਰਜੀਤ ਹਰਮਨ ਅਤੇ ਸਮੂਹ ਚੇਅਰਮੈਨ ਹਾਜਰ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UAPA ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ, ਪਿਸਤੌਲ ਬਰਾਮਦ
NEXT STORY