ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ 'ਚ ਇਕ ਦਲਿਤ ਪਰਿਵਾਰ ਦੀ 13 ਸਾਲਾ ਕੁੜੀ ਨਾਲ ਗੈਂਗਰੇਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੀੜਤ ਦੇ ਪਿਤਾ ਨੇ ਦੱਸਿਆ ਕਿ ਭਗਵਾਨ ਸਿੰਘ ਅਤੇ ਗੋਕਲ ਸਿੰਘ ਮੇਰੀ 13 ਸਾਲ ਦੀ ਲੜਕੀ ਨੂੰ ਘਰੋਂ ਚੁੱਕ ਕੇ ਲੈ ਗਏ, ਜਿਸ ਤੋਂ ਬਾਅਦ ਉਨ੍ਹਾਂ ਦੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਉਸ ਨਾਲ ਗੈਂਗਰੇਪ ਕੀਤਾ। ਪੀੜਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਮਿਲੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮਾਮਲੇ ਦੇ ਸਬੰਧ 'ਚ ਥਾਣਾ ਸਿਟੀ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਦੇ ਬਿਆਨਾਂ 'ਤੇ ਮੁਲਜ਼ਮ ਰਾਜਵੰਤ ਸਿੰਘ, ਗਣੇਸ਼ ਕੁਮਾਰ, ਭਗਵਾਨ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਦਾ ਭਾਲ ਕੀਤੀ ਜਾ ਰਹੀ ਹੈ ਅਤੇ ਪੀੜਤਾ ਦੀ ਡਾਕਟਰੀ ਜਾਂਚ ਕਰਵਾਈ ਜਾ ਰਹੀ ਹੈ।
ਬਹਿਬਲ ਕਲਾਂ ਗੋਲੀਕਾਂਡ: ਚਰਨਜੀਤ ਸ਼ਰਮਾ ਦੋ ਦਿਨ ਦੇ ਪੁਲਸ ਰਿਮਾਂਡ 'ਤੇ (ਵੀਡੀਓ)
NEXT STORY