ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਕਬਰਵਾਲਾ ਦੀ ਪੁਲਸ 500 ਗ੍ਰਾਮ ਅਫੀਮ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਦਿਨੇਸ਼ ਸੁਲੰਕੀ ਵਜੋਂ ਹੋਈ ਹੈ, ਜੋ ਰਾਜਸਥਾਨ ਦਾ ਰਹਿਣ ਵਾਲਾ ਹੈ। ਥਾਣਾ ਕਬਰਵਾਲਾ ਪੁਲਸ ਦੇ ਪ੍ਰਭਾਰੀ ਇੰਸਪੈਕਟਰ ਦਰਬਾਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਉਨ੍ਹਾਂ ਵਲੋਂ ਵੱਖ-ਵੱਖ ਇਲਾਕਿਆਂ 'ਚ ਗਸ਼ਤ ਕੀਤੀ ਜਾ ਰਹੀ ਸੀ। ਪਿੰਡ ਪੱਕੀ ਟਿੱਬੀ ਵਿਖੇ ਗਸ਼ਤ ਕਰਦਿਆਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਨੂੰ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਹਰਸਿਮਰਤ ਕੁਝ ਕਹਿਣ ਤੋਂ ਪਹਿਲਾਂ ਤੱਥ ਜਾਣ ਲਵੇ : ਸਿੰਗਲਾ
NEXT STORY