ਚੰਡੀਗੜ੍ਹ (ਰਮੇਸ਼ ਹਾਂਡਾ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀਆਂ 42 ਨਗਰ ਨਿਗਮਾਂ ਤੇ ਮਿਉਂਸੀਪਲ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ ’ਚ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।
ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵੱਲੋਂ ਦਾਇਰ ਜਨਹਿਤ ਪਟੀਸ਼ਨ ’ਚ ਹਾਈਕੋਰਟ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖ਼ਤਮ ਹੋ ਗਿਆ ਸੀ, ਜਿਨ੍ਹਾਂ ’ਚੋਂ ਕਈਆਂ ਦਾ ਕਾਰਜਕਾਲ ਖ਼ਤਮ ਹੋਏ ਨੂੰ 2 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜਿਸ ਕਾਰਨ ਇੱਥੋਂ ਦੇ ਸਾਰੇ ਵਿਕਾਸ ਕਾਰਜ ਠੱਪ ਪਏ ਹਨ। ਇਸ ਲਈ ਇਨ੍ਹਾਂ ਸਾਰੀਆਂ ਚੋਣਾਂ ਨੂੰ ਜਲਦੀ ਤੋਂ ਜਲਦੀ ਕਰਵਾਉਣ ਲਈ ਹਾਈਕੋਰਟ ਤੋਂ ਮੰਗ ਕੀਤੀ ਗਈ ਹੈ। ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਵਿਕਾਸ ਸੂਰੀ ਨੇ ਸਰਕਾਰ ਨੂੰ ਇਸ ਮਾਮਲੇ ’ਚ 25 ਜੁਲਾਈ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ- ਹੈਰਾਨੀਜਨਕ ਘਟਨਾ- ਘਰੋਂ ਬਿਊਟੀ ਪਾਰਲਰ ਲਈ ਗਈਆਂ ਸਹੇਲੀਆਂ ਸ਼ੱਕੀ ਹਾਲਾਤ 'ਚ ਹੋਈਆਂ ਲਾਪਤਾ
ਪਟੀਸ਼ਨਰ ਅਨੁਸਾਰ ਰਾਜ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ’ਚ ਖ਼ਤਮ ਹੋ ਗਿਆ ਹੈ ਪਰ ਹਾਲੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜੋ 1 ਨਵੰਬਰ 2023 ਨੂੰ ਹੋਣੀਆਂ ਸਨ ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ।
ਪਟੀਸ਼ਨ ਅਨੁਸਾਰ ਉਨ੍ਹਾਂ ਨੇ 5 ਜੁਲਾਈ ਨੂੰ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਹੁਣ ਤੱਕ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ, ਜਿਸ ਕਾਰਨ ਹੁਣ ਉਨ੍ਹਾਂ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਸੰਵਿਧਾਨ ਅਨੁਸਾਰ ਨਗਰ ਕੌਂਸਲ ਚੋਣਾਂ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਕਰਵਾਉਣੀਆਂ ਜ਼ਰੂਰੀ ਹਨ।
ਇਹ ਵੀ ਪੜ੍ਹੋ- ਢਾਈ ਸਾਲਾ ਮਾਸੂਮ ਦਾ ਕਤਲ ਕਰ ਬਾਕਸ ਬੈੱਡ 'ਚ ਕਰ'ਤਾ ਸੀ ਬੰਦ, ਅਦਾਲਤ ਨੇ ਕਲਯੁਗੀ ਮਾਂ ਨੂੰ ਸੁਣਾਈ ਮਿਸਾਲੀ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join Our WhatsApp Channel👇
https://whatsapp.com/channel/0029Va94hsaHAdNVur4L170e
ਦੁਕਾਨ ਦੇ ਬਾਹਰ ਸਾਮਾਨ ਰੱਖਣ ਨੂੰ ਲੈ ਕੇ ਭਿੜੇ ਦੁਕਾਨਦਾਰ, ਚੱਲੇ ਇੰਟਾਂ-ਰੋੜੇ ਤੇ ਡਾਂਗਾ
NEXT STORY