ਫਿਰੋਜ਼ਪੁਰ, (ਕੁਮਾਰ)- 25 ਅਪ੍ਰੈਲ 2015 ਨੂੰ ਗੁਰੂਹਰਸਹਾਏ ਦੇ ਪਿੰਡ ਦਿਹਾਤੀ ਵਿਚ ਅਮਰੀਕ ਸਿੰਘ ਪੁੱਤਰ ਕਰਤਾਰ ਸਿੰਘ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਘਰ ਵਿਚ ਦਾਖਲ ਹੋ ਕੇ ਕੀਤੇ ਗਏ ਕਤਲ ਮਾਮਲੇ ਵਿਚ 5 ਦੋਸ਼ੀਆਂ ਨੂੰ ਅੱਜ ਐਡੀਸ਼ਨਲ ਜ਼ਿਲਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਗੁਰਨਾਮ ਸਿੰਘ ਨੇ 20-20 ਸਾਲ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ ਅਤੇ ਜੁਰਮਾਨੇ ਦੀ ਰਾਸ਼ੀ ਜਮ੍ਹਾ ਨਾ ਕਰਵਾਉਣ ’ਤੇ ਦੋਸ਼ੀਆਂ ਨੂੰ ਅਦਾਲਤ ਵੱਲੋਂ ਨਿਰਧਾਰਿਤ ਹੋਰ ਸਜ਼ਾ ਕੱਟਣੀ ਪਵੇਗੀ। ਜਾਣਕਾਰੀ ਅਨੁਸਾਰ ਪੁਲਸ ਨੇ ਮ੍ਰਿਤਕ ਦੀ ਪਤਨੀ ਪਿਆਰ ਕੌਰ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਸੀ ਅਤੇ ਕਤਲ ਕਰਨ ਤੇ ਅਪਰਾਧਿਕ ਸਾਜ਼ਿਸ਼ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਮੇਹਰ ਸਿੰਘ ਪੁੱਤਰ ਅਮਰੀਕ ਸਿੰਘ, ਲਖਵਿੰਦਰ ਕੌਰ, ਹਰਨੇਕ ਸਿੰਘ ਉਰਫ ਨੇਕਾ, ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਸੁਖਵਿੰਦਰ ਸਿੰਘ ਉਰਫ ਮੰਦਰ ਸਿੰਘ ਖਿਲਾਫ ਮੁਕੱਦਮਾ ਦਰਜ ਕੀਤਾ ਸੀ। ਮਾਣਯੋਗ ਅਦਾਲਤ ਨੇ ਦੋਵਾਂ ਪੱਖਾਂ ਦੇ ਵਕੀਲਾਂ ਦੀ ਬਹਿਸ ਸੁਣਨ ਤੋਂ ਬਾਅਦ ਨਾਮਜ਼ਦ ਵਿਅਕਤੀਆਂ ਨੂੰ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਸਡ਼ਕ ਹਾਦਸੇ ’ਚ 2 ਵਿਅਕਤੀ ਜ਼ਖਮੀ
NEXT STORY