ਨਾਭਾ (ਜਗਨਾਰ)—ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਅਤੇ ਬਾਬਾ ਸ੍ਰੀਚੰਦ ਜੀ ਦੇ 524ਵੇਂ ਪ੍ਰਕਾਸ਼ ਦਿਹਾੜੇ 'ਤੇ ਦੋ ਦਿਨਾ ਸਾਲਾਨਾ ਸਮਾਗਮ 17, 18 ਨਵੰਬਰ ਨੂੰ ਉਦਾਸੀਨ ਬ੍ਰਹਮ ਅਖਾੜਾ ਮਾਂਡੀ ਪਿਹੋਵਾ (ਹਰਿਆਣਾ) ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਸਬੰਧੀ ਸੰਤ ਬਾਬਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ 17 ਨਵੰਬਰ ਨੂੰ ਮਹਾਨ ਢਾਡੀ ਦਰਬਾਰ ਤੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ। 18 ਨਵਬੰਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਵੇਗਾ, ਜਿਸ 'ਚ ਸਿੱਖ ਪੰਥ ਦੀਆਂ ਸਮੂਹ ਸੰਪਰਦਾਵਾਂ ਦੇ ਸੰਤ-ਮਹਾਪੁਰਖ, ਕਥਾਵਾਚਕ, ਪ੍ਰਸਿੱਧ ਰਾਗੀ-ਢਾਡੀ ਜਥੇ ਕਥਾ-ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਜਥੇ. ਬਾਬਾ ਕੁਲਦੀਪ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਉਹ ਮਹਾਨ ਗੁਰਮਤਿ ਸਮਾਗਮ 'ਚ ਪਹੁੰਚ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਜਥੇ. ਭਾਈ ਕੁਲਦੀਪ ਸਿੰਘ, ਬਾਬਾ ਪ੍ਰਤਾਪ ਸਿੰਘ ਸਕੌਹਾਂ ਚੱਠੇ, ਭਾਈ ਜਤਿੰਦਰ ਸਿੰਘ ਬੱਗਾ, ਭਾਈ ਗੁਰਜੀਤ ਸਿੰਘ ਸਕੌਹਾਂ, ਭਾਈ ਲਖਵੀਰ ਸਿੰਘ, ਭਾਈ ਜਸਵਿੰਦਰ ਸਿੰਘ ਤੇ ਭਾਈ ਕਮਲਜੀਤ ਸਿੰਘ ਆਦਿ ਹਾਜ਼ਰ ਸਨ।
ਹਰਸਿਮਰਤ ਨੂੰ ਹੀ ਪਹਿਲੀ ਮਹਿਲਾ ਮੁੱਖ ਮੰਤਰੀ ਦੱਸਦੇ ਰਹੇ ਸਰਕਾਰੀ ਸਕੂਲ ਦੇ ਬੱਚੇ
NEXT STORY