ਨਾਭਾ (ਰਾਹੁਲ) - ਨਾਭਾ ਦੀਆਂ ਰੇਲਵੇ ਲਾਈਨਾਂ 'ਤੇ ਧੜ ਤੋਂ ਵੱਖ ਹੋਈ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਸਿੰਘ (26) ਪਿੰਡ ਕਾਦਰਾਬਾਦ ਸਮਾਨਾ ਵਜੋਂ ਹੋਈ ਹੈ, ਜੋ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਨਾਭਾ ਰੇਲਵੇ ਚੌਕੀ ਦੇ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਜਿਸ ਮਗਰੋਂ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਨਾਭਾ ਰੇਲਵੇ ਚੌਕੀ ਦੇ ਏ.ਐੱਸ.ਆਈ. ਪਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ, ਜਿਸ ਕਾਰਨ ਉਹ ਘਰੋਂ ਕਿਤੇ ਚਲਾ ਗਿਆ। ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਰੇਲ ਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਦੇ ਟੁਕੜੇ ਦੂਰ-ਦੂਰ ਤੱਕ ਖਿਲਰੇ ਪਏ ਸਨ।
ਘਰ 'ਚ ਦਾਖਲ ਹੋ ਕੇ ਕੁੱਟ-ਮਾਰ ਕਰਨ 'ਤੇ ਪਰਚਾ ਦਰਜ
NEXT STORY