ਨਾਭਾ (ਖੁਰਾਣਾ) : ਨਾਭਾ-ਮਲੇਰਕੋਟਲਾ ਰੋਡ 'ਤੇ ਸਥਿਤ ਟਰੱਕ ਯੂਨੀਅਨ ਦੇ ਸਾਹਮਣੇ ਇਕ ਔਰਤ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਅਜਨਾਲਾ 'ਚ ਕੋਰੋਨਾ ਦਾ ਵੱਡਾ ਬਲਾਸਟ, BSF ਦੇ 16 ਜਵਾਨਾ ਸਮੇਤ 22 ਲੋਕਾਂ ਦੀ ਰਿਪੋਰਟ ਪਾਜ਼ੇਟਿਵ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਮਨਜੀਤ ਕੌਰ ਵਾਸੀ ਅਲਹੋਰਾ ਕਲਾਂ ਔਰਤ ਆਪਣੀ ਸਕੂਟਰੀ 'ਤੇ ਜਾ ਰਹੀ ਸੀ। ਇਸ ਦੌਰਾਨ ਉਸ ਦੀ ਟਰੱਕ ਦੇ ਨਾਲ ਫੇਟ ਵੱਜਣ ਦੇ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਇਕ ਹੋਰ ਵਿਅਕਤੀ ਨੇ ਤੋੜਿਆ ਦਮ
ਬਜ਼ੁਰਗ ਬੇਬੇ ਦੀ 'ਗਰੀਬੀ' ਨੇ ਪਸੀਜਿਆ ਕੈਪਟਨ ਦਾ ਦਿਲ, ਮਦਦ ਦਾ ਕੀਤਾ ਐਲਾਨ
NEXT STORY