ਨਾਭਾ (ਖੁਰਾਣਾ) : ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਅੰਦਰ ਪੁਲਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਦੋ ਵੱਖ-ਵੱਖ ਮਾਮਲਿਆਂ ’ਚ 2 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਜਾਣਕਾਰੀ ਅਨੁਸਾਰ ਜੇਲ ਦੇ ਸਹਾਇਕ ਸੁਪਰਡੈਂਟ ਪ੍ਰਗਟ ਸਿੰਘ ਨੇ ਥਾਣਾ ਸਦਰ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕੈਦੀ ਇੰਦਰਜੀਤ ਸਿੰਘ ਪੁੱਤਰ ਅਵਤਾਰ ਸਿੰਘ (ਵਾਸੀ ਪਿੰਡ ਰਾਣੀਪੁਰ, ਜ਼ਿਲਾ ਕਪੂਰਥਲਾ) ਦੀ ਜਿਸਮਾਨੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ ਟੱਚ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਬਰਾਮਦ ਹੋਇਆ।
ਦੂਜੇ ਮਾਮਲੇ ’ਚ ਸਹਾਇਕ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੇ ਥਾਣਾ ਸਦਰ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਦੱਸਿਆ ਕਿ ਸਕਿਓਰਿਟੀ ਜ਼ੋਨ ਕੋਲ ਬਣੇ ਐਂਟਰੀ ਗੇਟ ਨੇੜੇ ਅਖ਼ਬਾਰ ’ਚ ਲਪੇਟੀ ਹੋਈ ਇਕ ਵਸਤੂ ਡਿੱਗੀ ਹੋਈ ਮਿਲੀ ਜਦੋਂ ਉਸ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ ਬਿਨਾਂ ਸਿਮ ਕਾਰਡ ਤੋਂ ਇੱਕ ਟੱਚ ਮੋਬਾਈਲ ਫ਼ੋਨ ਬਰਾਮਦ ਹੋਇਆ। ਪੁਲਸ ਨੇ ਸਹਾਇਕ ਸੁਪਰਡੈਂਟਾਂ ਦੇ ਬਿਆਨਾਂ ਦੇ ਆਧਾਰ ’ਤੇ ਕੈਦੀ ਇੰਦਰਜੀਤ ਸਿੰਘ ਅਤੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ
NEXT STORY