ਨਾਭਾ (ਪੁਰੀ)-ਨਾਭਾ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਕੋਤਵਾਲੀ ਪੁਲਸ ਵਲੋਂ 4 ਨੌਜਵਾਨਾਂ ਨੂੰ ਚਾਇਨਾ ਮੇਡ ਪਿਸਤੌਲ, 900 ਨਸ਼ੀਲੀਆਂ ਗੋਲੀਆਂ , ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕਰ ਲਿਆ ਗਿਆ । ਡੀ ਐਸ ਪੀ ਨਾਭਾ ਮਨਦੀਪ ਕੌਰ ਨੇ ਥਾਣਾ ਕੋਤਵਾਲੀ ਇੰਚਾਰਜ ਸਰਬਜੀਤ ਸਿੰਘ ਚੀਮਾ ਦੀ ਮੌਜੂਦਗੀ ਦੌਰਾਨ ਖੁਲਾਸਾ ਕੀਤਾ ਕਿ ਫੜੇ ਗਏ ਚਾਰਾਂ ਨੌਜਵਾਨਾਂ ਉੱਪਰ ਪਹਿਲਾਂ ਵੀ ਸੰਗਰੂਰ ਸਮੇਤ ਕੁੱਲ 12 ਮੁਕਦਮੇ ਦਰਜ ਹਨ । ਉਨ੍ਹਾਂ ਕਿਹਾ ਕਿ 900 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਕਾਰਨ ਦੋਸ਼ੀਆਂ ਖਿਲਾਫ ਐਨ ਡੀ ਪੀ ਐਸ ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ ।
ਡੀਐਸਪੀ ਨਾਭਾ ਮਨਦੀਪ ਕੌਰ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਬੱਸ ਸਟੈਂਡ ਤੋਂ ਕਾਬੂ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ । ਇਸ ਤੋਂ ਇਲਾਵਾ ਮੁਲਜ਼ਮਾਂ ਵਲੋਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ । ਡੀਐਸਪੀ ਨਾਭਾ ਮਨਦੀਪ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
2 ਕਿੱਲੋ ਗਾਂਜੇ ਸਮੇਤ ਇਕ ਕਾਬੂ
NEXT STORY