ਫਿਰੋਜ਼ਪੁਰ (ਕੁਮਾਰ)– ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਖਿਲਾਫ ਥਾਣਾ ਸਿਟੀ ਵਿਖੇ ਐੱਨ.ਡੀ.ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ. ਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਵੱਲੋਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਗਸ਼ਤ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ 'ਤੇ ਦੋ ਸ਼ੱਕੀ ਨੌਜਵਾਨਾਂ ਨੂੰ ਆਉਂਦੇ ਦੇਖਿਆ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਨੌਜਵਾਨਾਂ ਨੇ ਪੁੱਛਗਿੱਛ 'ਤੇ ਪੁਲਿਸ ਨੂੰ ਆਪਣੇ ਨਾਂਅ ਰਾਜਕੁਮਾਰ ਅਤੇ ਸੈਮੂਅਲ ਉਰਫ਼ ਟੋਨੀ ਦੱਸੇ ਹਨ, ਜਿਨ੍ਹਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਫ਼ੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ’ਚ ਕੀਮਤ ਕਰੀਬ 30 ਲੱਖ ਰੁਪਏ ਦੱਸੀ ਜਾ ਰਹੀ ਹੈ |
ਲੁਧਿਆਣਾ ਦਾ 'ਲਾਡੋਵਾਲ ਟੋਲ ਪਲਾਜ਼ਾ' ਰਹੇਗਾ ਬੰਦ, ਹਰਮੀਤ ਸਿੰਘ ਕਾਦੀਆਂ ਨੇ ਦਿੱਤਾ ਵੱਡਾ ਬਿਆਨ
NEXT STORY