ਜ਼ੀਰਾ (ਸਤੀਸ਼) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਜ਼ੀਰਾ ਦੇ ਪਿੰਡ ਕੱਸੋਆਣਾ ਵਿਖੇ ਕਾਂਗਰਸੀ ਵਰਕਰ ਇਕਬਾਲ ਸਿੰਘ ਦੇ ਭੋਗ ’ਤੇ ਪਹੁੰਚੇ। ਕਾਂਗਰਸੀ ਵਰਕਰ ਦੀ ਅੰਤਿਮ ਅਰਦਾਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੈਂ ਕਾਂਗਰਸ ਪਾਰਟੀ ਦੇ ਹਰ ਵਰਕਰ ਦੇ ਨਾਲ ਖੜ੍ਹਾ ਹਾਂ ਅਤੇ ਕਾਂਗਰਸ ਪਾਰਟੀ ਦੇ ਹਰ ਵਰਕਰ ਦੀ ਲੜਾਈ ਹਮੇਸ਼ਾਂ ਅੱਗੇ ਹੋ ਕੇ ਲੜਦਾ ਰਹਾਂਗਾ ।
ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਦੋ ਦਿਨ ਬਾਅਦ 12 ਮਾਰਚ ਨੂੰ ਇੱਥੋਂ ਦੇ ਪਿੰਡ ਕਸੋਆਣਾ ਦੇ ਰਹਿਣ ਵਾਲੇ ਕਾਂਗਰਸੀ ਵਰਕਰ ਇਕਬਾਲ ਸਿੰਘ (53) 'ਤੇ ਤਿੰਨ ਵਿਅਕਤੀਆਂ ਨੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ ਸੀ। ਇਸ ਘਟਨਾ ਵਿੱਚ ਇਕਬਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਦੱਸਿਆ ਕਿ ਇਕਬਾਲ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਸ ਨੇ ਮਾਮਲੇ 'ਚ ਦਰਜ ਐੱਫ.ਆਈ.ਆਰ 'ਚ ਕਤਲ ਦਾ ਦੋਸ਼ ਜੋੜ ਦਿੱਤਾ ਹੈ। ਕਾਂਗਰਸ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਾਰਟੀ ਦੇ ਕੁਝ ਸਾਥੀਆਂ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਹ ਵੀ ਦੋਸ਼ ਹੈ ਕਿ ਹਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਸ਼ਾਮਲ ਸਨ।
ਇਹ ਵੀ ਪੜ੍ਹੋ : ਦਾਜ ਦੀ ਭੇਟ ਚੜੀ ਇਕ ਹੋਰ ਵਿਆਹੁਤਾ, ਸਹੁਰਿਆਂ ਤੋਂ ਦੁਖੀ 20 ਸਾਲਾ ਮੁਟਿਆਰ ਨੇ ਦੁਨੀਆ ਨੂੰ ਕਿਹਾ ਅਲਵਿਦਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
SYL ਸਮੇਤ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਇਕਮੁੱਠ ਹੋਈਆਂ ਹਰਿਆਣਾ ਦੀਆਂ ਸਿਆਸੀ ਪਾਰਟੀਆਂ
NEXT STORY