ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਹੀ ਨੀਰੂ ਕਤਿਆਲ ਦੀ ਛੁੱਟੀ ਕਰ ਦਿੱਤੀ ਗਈ ਹੈ, ਜਿਸ ਤਹਿਤ ਆਈ.ਏ.ਐੱਸ. ਅਫ਼ਸਰ ਓਜਸਵੀ ਨੂੰ ਨਵਾਂ ਨਗਰ ਨਿਗਮ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਨਵਰੀ ਦੌਰਾਨ ਨੀਰੂ ਕਤਿਆਲ ਨੂੰ ਲੁਧਿਆਣਾ ਦਾ ਚਾਰਜ ਦਿੱਤਾ ਗਿਆ ਸੀ ਪਰ 4 ਮਹੀਨਿਆਂ ਵਿੱਚ ਹੀ ਉਨ੍ਹਾਂ ਨੂੰ ਬਦਲਣ ਦਾ ਫ਼ੈਸਲਾ ਲੈ ਲਿਆ ਗਿਆ। ਹੁਣ ਗਲਾਡਾ ਚੀਫ਼ ਵਜੋਂ ਕੰਮ ਕਰ ਰਹੇ ਓਜਸਵੀ ਨੂੰ ਨਗਰ ਨਿਗਮ ਕਮਿਸ਼ਨਰ ਦੀ ਜ਼ਿੰਮੇਵਾਰੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਵਿਧਾਇਕਾਂ ਦੀ ਨਾਰਾਜ਼ਗੀ ਨੂੰ ਮੰਨਿਆ ਜਾ ਰਿਹੈ ਟ੍ਰਾਂਸਫਰ ਦੀ ਵਜ੍ਹਾ
ਨੀਰੂ ਕਤਿਆਲ ਦੀ 4 ਮਹੀਨਿਆਂ ਵਿੱਚ ਹੀ ਹੋਈ ਟ੍ਰਾਂਸਫਰ ਨੂੰ ਵਿਧਾਇਕਾਂ ਦੀ ਨਾਰਾਜ਼ਗੀ ਦੀ ਵਜ੍ਹਾ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਵਿਧਾਇਕ ਪਹਿਲੇ ਦਿਨ ਤੋਂ ਹੀ ਬਤੌਰ ਕਮਿਸ਼ਨਰ ਉਨ੍ਹਾਂ ਦੀ ਵਰਕਿੰਗ ਤੋਂ ਸੰਤੁਸ਼ਟ ਨਹੀਂ ਸਨ। ਉਨ੍ਹਾਂ ਵੱਲੋਂ ਸਿਫ਼ਾਰਸ਼ ਨਾ ਮੰਨਣ ਤੋਂ ਇਲਾਵਾ ਵਿਕਾਸ ਕਾਰਜਾਂ ਦੇ ਟੈਂਡਰ ਲਗਾਉਣ ਜਾਂ ਵਰਕ ਆਰਡਰ ਜਾਰੀ ਕਰਨ ਤੋਂ ਬਾਅਦ ਸਾਈਟ ’ਤੇ ਕੰਮ ਸ਼ੁਰੂ ਹੋਣ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਲਗਾਤਾਰ ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤੱਕ ਸ਼ਿਕਾਇਤ ਕੀਤੀ ਜਾ ਰਹੀ ਸੀ। ਪਰ ਪਹਿਲਾਂ ਸੰਜੀਵ ਅਰੋੜਾ ਵੱਲੋਂ ਕਮਿਸ਼ਨਰ ਵਜੋਂ ਨੀਰੂ ਕਤਿਆਲ ਦੀ ਸਿਫ਼ਾਰਸ਼ ਕੀਤੀ ਗਈ ਸੀ ਪਰ ਹੁਣ ਈ.ਡੀ. ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕਾਂ ਨੇ ਇੱਕ ਵਾਰ ਫਿਰ ਜ਼ੋਰ ਲਗਾਇਆ ਤੇ ਉਹ ਆਪਣੀਆਂ ਕੋਸ਼ਿਸ਼ਾਂ ਵਿੱਚ ਸਫ਼ਲ ਹੋ ਗਏ, ਜਿਸ ਦੇ ਸੰਕੇਤ ਦੋ ਦਿਨ ਪਹਿਲਾਂ ਮੰਤਰੀ ਮੁੰਡੀਆਂ ਦੇ ਨਾਲ ਹਲਕਾ ਸੈਂਟਰਲ ਅਤੇ ਉੱਤਰੀ ਦੇ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਤੋਂ ਮਿਲ ਗਏ ਸਨ।
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਆਉਂਦੇ ਦੋਸਤਾਂ ਨਾਲ ਭਿਆਨਕ ਹਾਦਸਾ, ਮੌਕੇ 'ਤੇ ਹੀ 17 ਸਾਲਾ ਮੁੰਡੇ ਦੇ ਮੁੱਕੇ ਸਾਹ
ਆਮ ਆਦਮੀ ਪਾਰਟੀ ਦੀ ਸਰਕਾਰ 'ਚ ਬਦਲੇ 4 ਅਫ਼ਸਰ
2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਪ੍ਰਦੀਪ ਸਭਰਵਾਲ ਨਗਰ ਨਿਗਮ ਕਮਿਸ਼ਨਰ ਸਨ। ਉਨ੍ਹਾਂ ਦੀ ਜਗ੍ਹਾ ਸ਼ੇਨਾ ਅਗਰਵਾਲ ਨੂੰ ਲਗਾਇਆ ਗਿਆ ਤੇ ਉਸ ਤੋਂ ਬਾਅਦ ਸੰਦੀਪ ਰਿਸ਼ੀ ਕਮਿਸ਼ਨਰ ਬਣ ਕੇ ਆਏ। ਫਿਰ ਆਦਿੱਤਿਆ ਨੂੰ ਨਗਰ ਨਿਗਮ ਕਮਿਸ਼ਨਰ ਬਣਾਇਆ ਗਿਆ ਤੇ ਉਨ੍ਹਾਂ ਦੀ ਟ੍ਰਾਂਸਫਰ ਡੀ. ਸੀ. ਰੋਪੜ ਵਜੋਂ ਹੋਣ ’ਤੇ ਨੀਰੂ ਕਤਿਆਲ ਦੀ ਪੋਸਟਿੰਗ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
27 ਤਹਿਸੀਲਦਾਰਾਂ ਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
NEXT STORY