ਚੌਂਕੀਮਾਨ (ਗਗਨਦੀਪ) : ਲੰਘੀ 16 ਜੂਨ ਨੂੰ ਕਰਨਪ੍ਰਯਾਗ, ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾ ਰਹੇ ਚਾਰ ਸਿੱਖ ਨੌਜਵਾਨ ਨਿਹੰਗ ਸਿੱਖਾਂ ਉੱਤੇ ਹੋਏ ਹਮਲੇ,ਕੁੱਟਮਾਰ ਅਤੇ ਉਨ੍ਹਾਂ ਖਿਲਾਫ਼ ਇਕਤਰਫ਼ਾ ਪਰਚਾ ਦਰਜ ਕੀਤੇ ਜਾਣ ਦੀ ਘਟਨਾ ਨੇ ਸਮੁੱਚੇ ਸਿੱਖ ਜਗਤ ਵਿੱਚ ਗਹਿਰੀ ਚਿੰਤਾ ਅਤੇ ਰੋਸ ਪੈਦਾ ਕੀਤਾ ਹੈ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਵਫ਼ਦ ਜਿਸ ਵਿੱਚ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ,ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਸਤਿਕਾਰਯੋਗ ਪਿਤਾ ਬਾਪੂ ਤਰਸੇਮ ਸਿੰਘ,ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਦੁਆਰਾ ਸ਼ਹੀਦ ਸਿੰਘਾਂ ਸੁਹਾਣਾ ਸਾਹਿਬ ਦੇ ਮੁੱਖ ਸੇਵਾਦਾਰ ਸ. ਹਰਜਿੰਦਰ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਲੇਰ ਸਿੰਘ ਡੋਡ, ਰਸ਼ਪਾਲ ਸਿੰਘ ਸੋਸਨ ਅਤੇ ਗੰਗਵੀਰ ਸਿੰਘ ਹੋਰ ਆਗੂ ਸ਼ਾਮਿਲ ਸਨ, ਉਨ੍ਹਾਂ ਨੇ ਮੁੱਖ ਮੰਤਰੀ ਉੱਤਰਾਖੰਡ ਦੇ ਦੌਰੇ ’ਤੇ ਹੋਣ ਕਾਰਨ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਡੀਜੀਪੀ ਸ੍ਰੀ ਦੀਪਮ ਸੇਠ ਦੇ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਡੀਜੀਪੀ ਦੇ ਧਿਆਨ ਵਿੱਚ ਇਹ ਗੰਭੀਰ ਮਾਮਲਾ ਵੀ ਲਿਆਂਦਾ ਕਿ ਨਿਹੰਗ ਸਿੱਖ ਨੌਜਵਾਨਾਂ ਨੂੰ ਦਸਤਾਰ ਤੋਂ ਬਿਨਾਂ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਵਫ਼ਦ ਨੇ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਅਤੇ ਸਨਮਾਨ ਦਾ ਅਟੁੱਟ ਹਿੱਸਾ ਹੈ,ਜਿਸਦੀ ਬੇਅਦਬੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜ੍ਹੋ : ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਹਾਈਵੇ 'ਤੇ ਪਈਆਂ ਚੀਕਾਂ, ਦੇਖੋ ਮੌਕੇ ਦੀ ਵੀਡੀਓ
ਇਸ ਦੌਰਾਨ ਡੀਜੀਪੀ ਵੱਲੋਂ ਭਰੋਸਾ ਦਵਾਇਆ ਗਿਆ ਕਿ ਮਾਮਲੇ ਦੀ ਜਾਂਚ ਜ਼ਿਲ੍ਹੇ ਤੋਂ ਬਾਹਰ ਕਿਸੇ ਨਿਰਪੱਖ ਏਜੰਸੀ ਜਾਂ ਅਧਿਕਾਰੀ ਨੂੰ ਸੌਂਪੀ ਜਾਵੇਗੀ। ਇਸ ਦੇ ਨਾਲ ਹੀ ਦੂਜੀ ਧਿਰ ਖਿਲਾਫ਼ ਵੀ ਕਰਾਸ ਪਰਚਾ ਦਰਜ ਕਰ ਦਿੱਤਾ ਗਿਆ ਹੈ।ਡੀਜੀਪੀ ਨੇ ਇਹ ਵੀ ਭਰੋਸਾ ਦਿੱਤਾ ਕਿ ਬਿਨਾਂ ਮੈਡੀਕਲ ਸਬੂਤਾਂ ਦੇ ਲਗਾਈ ਗਈ ਧਾਰਾ 307 ਅਤੇ ਹੋਰ ਬੇਬੁਨਿਆਦ ਧਾਰਾਵਾਂ, ਜਿਨ੍ਹਾਂ ਵਿੱਚ ਛੇੜਛਾੜ ਸੰਬੰਧੀ ਧਾਰਾਵਾਂ ਵੀ ਸ਼ਾਮਿਲ ਹਨ, ਉਨ੍ਹਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਹਟਾਉਣ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਚਾਰੇ ਨੌਜਵਾਨਾਂ ਦੀ ਜਲਦ ਤੋਂ ਜਲਦ ਰਿਹਾਈ ਲਈ ਯਤਨ ਕੀਤੇ ਜਾਣਗੇ।ਇਸ ਮੌਕੇ ਡੈਲੀਗੇਸ਼ਨ ਨੇ ਆਸ ਪ੍ਰਗਟਾਈ ਕਿ ਪੀੜਤ ਨੌਜਵਾਨਾਂ ਨੂੰ ਜਲਦ ਇਨਸਾਫ਼ ਮਿਲੇਗਾ।ਜੇਕਰ ਇਨਸਾਫ਼ ਵਿੱਚ ਦੇਰੀ ਜਾਂ ਪੱਖਪਾਤ ਕੀਤਾ ਗਿਆ ਤਾਂ ਸਿੱਖ ਕੌਮ ਅਤੇ ਸੰਬੰਧਿਤ ਜਥੇਬੰਦੀਆਂ ਇਸ ਮਾਮਲੇ ਦੀ ਡੱਟ ਕੇ ਪੈਰਵਾਈ ਕਰਨਗੀਆਂ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਗਾ 'ਚ ਪਤੀ-ਪਤਨੀ ਦੇ ਝਗੜੇ ਮਗਰੋਂ ਚੱਲੀਆਂ ਗੋਲੀਆਂ, ਸਹੁਰੇ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ
NEXT STORY