ਲੁਧਿਆਣਾ (ਅਨਿਲ ਗਾਦੜਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਤਲੁਜ ਦਰਿਆ ਦਾ ਦੌਰ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨੇ ਪਿੰਡ ਖੈਹਰਾ ਬੇਟ 'ਚ ਨਿਰਿਖਣ ਕੀਤਾ। ਮੰਤਰੀ ਆਸ਼ੂ ਨੇ ਕਿਹਾ ਕਿ ਲੁਧਿਆਣਾ 'ਚ ਹੁਣ ਤਕ ਅਜਿਹੀ ਕੋਈ ਗੰਭੀਰ ਹਾਲਾਤ ਨਹੀਂ ਬਣੀ ਹੈ ਜਿਸ ਦੇ ਚੱਲਦਿਆਂ ਪਿੰਡਾਂ ਨੂੰ ਖਾਲੀ ਕਰਵਾਉਣਾ ਪੈ ਸਕੇ।
ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਦੇ ਚੱਲਦੇ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ ਪਰ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਜ਼ਿਲਾ ਪ੍ਰਸ਼ਾਸਨ ਨੇ ਹਰ ਸਥਿਤੀ ਤੋਂ ਨਜਿੱਠਣ ਦੀ ਪੂਰੀ ਤਿਆਰੀ ਕੀਤੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ 24 ਘੰਟਿਆਂ ਤਕ ਪਾਣੀ ਦੇ ਵਾਧੇ 'ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਨਿਗਰਾਨੀ ਰੱਖ ਰਿਹਾ ਹੈ। ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਮੋਬਾਇਲ ਫੋਨ ਚਾਲੂ ਰੱਖਣ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਣੀ ਦਾ ਪੱਧਰ ਵਧ ਵੀ ਜਾਂਦਾ ਹੈ ਤਾਂ ਉਸ ਨੂੰ ਜਲਦ ਤੋਂ ਜਲਦ ਅੱਗੇ ਕੱਢ ਦਿੱਤਾ ਜਾਵੇਗਾ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਹੀ ਜਾਣਕਾਰੀ ਪ੍ਰਸ਼ਾਸਨ ਤਕ ਪਹੁੰਚਾਉਣ ਤਾਂ ਕਿ ਹਰ ਸਥਿਤੀ 'ਤੇ ਪੂਰੀ ਨਜ਼ਰ ਕਰ ਸਕਣ।
ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਹੋਇਆ ਹੈ ਜਿਸ 'ਚ ਪਾਣੀ ਦੀ ਹੀ ਹਰ ਇਕ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ 'ਤੇ ਉਨ੍ਹਾਂ ਨਾਲ ਵਿਧਾਇਕ ਸੰਜੈ ਤਲਵਾੜ, ਮੇਅਰ ਬਲਕਾਰ ਸੰਧੂ, ਨਿਗਮ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ, ਏ.ਡੀ.ਸੀ.ਪੀ. ਗੁਰਪ੍ਰੀਤ ਕੌਰ ਪੁਰੇਵਾਲ, ਐੱਸ.ਡੀ.ਐੱਮ. ਅਮਰਿੰਦਰ ਸਿੰਘ ਮਾਹੀ, ਥਾਣਾ ਲਾਡੋਵਾਲ ਆਦਿ ਹਾਜ਼ਰ ਸਨ।
ਮਕਾਨ ਦੀ ਛੱਤ ਡਿਗਣ ਕਾਰਨ ਕਿਸਾਨ ਦੀ ਮੌਤ
NEXT STORY