ਜਲਾਲਾਬਾਦ (ਆਦਰਸ਼ ,ਜਤਿੰਦਰ)-14 ਦਸੰਬਰ ਨੂੰ ਪੰਜਾਬ ਭਰ ਵਿੱਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਜਿੱਥੇ ਕਿ ਸੂਬਾ ਚੋਣ ਕਮਿਸ਼ਨ ਵੱਲੋਂ ਪ੍ਰਬੰਧ ਮੁਕੰਮਲ ਕਰਨ ਦੇ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਤਾਂ ਨਾਮਜ਼ਾਦੀ ਪੱਤਰ ਦਾਖ਼ਲ ਕਰਨ ਲਈ ਆਉਣ ਵਾਲੇ ਉਮੀਦਵਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਨੋਮੀਨੇਸ਼ਨ ਸੈਂਟਰ ਦੇ ਆਲੇ-ਦੁਆਲੇ ਜਿਵੇਂ ਕਿ ਸੀ. ਸੀ. ਟੀ. ਵੀ. ਕੈਮਰੇ ਅਤੇ ਉਸ ਦੇ ਆਲੇ-ਦੁਆਲੇ 500 ਮੀਟਰ ਦੀ ਦੂਰੀ ’ਚ ਨਿੱਜੀ ਵਾਹਨਾਂ ਦੀ ਆਵਾਜਾਈ ’ਤੇ ਰੋਕਣ ਲਗਾਉਣ ਤੋਂ ਇਲਾਵਾ ਨਾਮਜ਼ਾਦਗੀ ਪੱਤਰ ਦਾਖ਼ਲ ਕਰਨ ਲਈ ਆਉਣ ਵਾਲੇ ਉਮੀਦਵਾਰਾਂ ਲਈ ਪੀਣ ਵਾਲੇ ਪਾਣੀ ਦੇ ਪ੍ਰਬੰਧ ਤੋਂ ਇਲਾਵਾ ਚੱਲਣ ਤੋਂ ਅਸਮਰਥ ਉਮੀਦਵਾਰਾਂ ਲਈ ਜ਼ੋਨ ਦਫ਼ਤਰ ਤੱਕ ਪਹੁੰਚਣ ਲਈ ਵੀਅਲ ਚੇਅਰ ਦਾ ਪ੍ਰਬੰਧ ਹੋਣਾ ਲਾਜਮੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਮੁਲਜ਼ਮ ਕੋਰਟ 'ਚ ਪੇਸ਼, ਅਦਾਲਤ ਨੇ ਸੁਣਾਇਆ ਇਹ ਹੁਕਮ

ਦੱਸ ਦੇਈਏ ਕਿ 1 ਦਸਬੰਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣ ਅਤੇ ਨਾਲੇ ਹੀ ਸਾਰੇ ਪ੍ਰਬੰਧ ਕਰਨ ਲਈ ਚੋਣ ਕਮਿਸ਼ਨ ਵੱਲੋਂ ਹਦਾਇਤ ਕੀਤੀ ਗਈ ਹੈ ਪਰ ਜਲਾਲਾਬਾਦ ਦੇ ਨੋਮੀਨੇਸ਼ਨ ਸੈਂਟਰ ਵਿੱਚ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਪੋਲ ਖੁੱਲ੍ਹਦੀ ਨਜ਼ਰ ਆਈ, ਭਾਵੇਂ ਕਿ ਚੋਣ ਕਮਿਸ਼ਨ ਪੰਜਾਬ ਦੇ ਵੱਲੋਂ ਇਕ ਦਸੰਬਰ ਤੋਂ ਨਾਮਜ਼ਦਗੀ ਪੱਤਰ ਲੈਣ ਲਈ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਦੇ ਆਦੇਸ਼ ਦਿੱਤੇ ਗਏ ਸਨ ਪਰ ਅੱਜ 3 ਦਸੰਬਰ ਹੋਣ ਦੇ ਬਾਅਦ ਜਿਹੜਾ ਕਿ ਜਲਾਲਾਬਾਦ ਦਾ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਅੱਜ ਨੋਮੀਨੇਸ਼ਨ ਸੈਂਟਰ ’ਚ ਅਧਿਕਾਰੀ ਵਿਖਾਈ ਦਿੱਤੇ ਅਤੇ ਜ਼ਿਨ੍ਹਾਂ ਵੱਲੋਂ ਸੁਰੱਖਿਆ ਦੇ ਪ੍ਰਬੰਧ ਕਰਨ ਕੀਤੇ ਜਾਣ ਨੂੰ ਲੈ ਕੇ ਤਸਵੀਰਾਂ ਕੈਦ ਹੋਇਆ ਹਨ।
ਇਹ ਵੀ ਪੜ੍ਹੋ: ਮੈਡਮ ਰਾਤ ਲਈ ਕੁੜੀ ਚਾਹੀਦੀ ਹੈ!...ਪੰਜਾਬ 'ਚ ਵਾਇਰਲ ਹੋ ਰਹੀ ਇਸ ਕਾਲ ਰਿਕਾਰਡਿੰਗ ਨੇ ਮਚਾਇਆ ਹੜਕੰਪ
ਦੱਸਣਯੋਗ ਹੈ ਕਿ ਜੇਕਰ ਪੁਲਸ ਵੱਲੋਂ 4 ਦਸੰਬਰ ਯਾਨੀ ਕਿ ਅਖਰੀਲੇ ਦਿਨ ਪ੍ਰਬੰਧ ਪੂਰੇ ਨਹੀਂ ਕੀਤੇ ਜਾਂਦੇ ਤਾਂ ਸ਼ਰਾਰਤੀ ਅਨਸਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਾਦਗੀ ਪੱਤਰ ਖੋਹਣਗੇ ਅਤੇ ਜਿਸ ਦੇ ਨਾਲ ਮਾਹੌਲ ਵਿਗੜ ਸਕਦਾ ਹੈ। ਪ੍ਰਸ਼ਾਸਨ ਨੇ ਆਪਣੀ ਨਿਕਾਮੀ ਨੂੰ ਛੁਪਾਉਣ ਲਈ ਜਲਾਲਾਬਾਦ ਡੀ. ਐੱਸ. ਪੀ. ਗੁਰਸੇਵਕ ਸਿੰਘ ਬਰਾੜ ਨਾਲ ਮੀਡੀਆ ਵੱਲੋਂ ਪ੍ਰਬੰਧਾਂ ਨੂੰ ਲੈ ਕੇ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵੱਲੋਂ ਮੀਡੀਆ ਦੇ ਕੈਮਰੇ ਤੋਂ ਦੂਰੀ ਬਣਾਈ ਗਈ। ਸੂਬਾ ਚੋਣ ਕਮਿਸ਼ਨ ਪੰਜਾਬ ਨੂੰ ਚਾਹੀਦਾ ਹੈ ਕਿ ਚੋਣਾਂ ਮੌਕੇ ਅਣਗਹਿਲੀ ਕਰਨ ਵਾਲੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਰੁੱਧ ਤੁਰੰਤ ਐਕਸਨ ਲਿਆ ਜਾਵੇ ਤਾਂ ਕਿ ਅਮਨ ਸ਼ਾਂਤੀ ਨਾਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੇਪਰੇ ਚੜ ਸਕਣ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! 8 ਜ਼ਿਲ੍ਹਿਆਂ 'ਚ Yellow ਅਲਰਟ, ਮੌਸਮ ਵਿਭਾਗ ਵੱਲੋਂ 7 ਤਾਰੀਖ਼ ਤੱਕ ਦੀ ਵੱਡੀ ਭਵਿੱਖਬਣੀ
ਸਾਰੀਆਂ ਵਿਰੋਧੀ ਪਾਰਟੀਆਂ ‘ਆਪ’ ਵਿਰੁੱਧ ਇਕਜੁੱਟ : ਅਮਨ ਅਰੋੜਾ
NEXT STORY