ਮਲੋਟ (ਜੁਨੇਜਾ) : ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ. ਦੀਆਂ ਹਦਾਇਤਾਂ 'ਤੇ ਜਿੱਥੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆ 'ਤੇ ਛਾਪੇਮਾਰੀ ਤੋਂ ਇਲਾਵਾ ਸੈਮੀਨਾਰ ਲਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਮੌਕੇ 'ਤੇ ਹੀ ਇਸ ਦਾ ਹੱਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਸੀਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਤਹਿਤ ਪੁਲਸ ਡੀ.ਐੱਸ.ਪੀ. ਮਲੋਟ ਫਤਿਹ ਸਿੰਘ ਬਰਾੜ ਦੀ ਨਿਗਰਾਨੀ ਹੇਠ ਐੱਸ.ਆਈ. ਮਨਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਲੰਬੀ ਵੱਲੋਂ ਪਿੰਡ ਮਾਹੂਆਣਾ ਦੇ ਨਸ਼ਾ ਸਮੱਗਲਰ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਨਹਿਰ 'ਚ Thar ਸੁੱਟਣ ਵਾਲਾ ਨੌਜਵਾਨ ਆ ਗਿਆ ਕੈਮਰੇ ਸਾਹਮਣੇ, ਸਿੱਧੂ ਮੂਸੇਵਾਲਾ ਬਾਰੇ ਕਹਿ ਦਿੱਤੀਆਂ ਇਹ ਗੱਲਾਂ
ਇਸ ਮੌਕੇ ਡੀ.ਐੱਸ.ਪੀ. ਮਲੋਟ ਫਤਿਹ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਪਿੰਡ ਮਾਹੂਆਣਾ ਦੇ ਇਕ ਨਾਮੀ ਨਸ਼ਾ ਸਮੱਗਲਰ ਸੁਖਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਜਿਸ 'ਤੇ ਭਾਰੀ ਮਾਤਰਾ ਵਿੱਚ ਨਸ਼ਿਆਂ ਦੇ ਮੁਕੱਦਮੇ ਦਰਜ ਹਨ, ਦੀ ਪ੍ਰਾਪਰਟੀ ਅਟੈਚਮੈਂਟ ਲਈ ਬਣਾ ਕੇ 68 ਐੱਨ.ਡੀ.ਪੀ.ਐੱਸ. ਐਕਟ ਤਹਿਤ ਬਣਾ ਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ, ਜਿਸ ਦੇ ਆਰਡਰ ਜਾਰੀ ਹੋਣ 'ਤੇ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਨਹੀਂ ਵੇਚ ਸਕੇਗਾ ਅਤੇ ਇਸ ਦਾ ਕੇਸ ਕੰਪੀਟੈਂਟ ਅਥਾਰਟੀ ਕੋਲ ਚੱਲੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਗਲਿੰਗ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਨਸ਼ੇ ਵਿਰੁੱਧ ਮੁਹਿੰਮ ਲਈ ਲੋਕਾਂ ਦਾ ਸਹਿਯੋਗ ਮੰਗਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GST ’ਚ ਭਗਵੰਤ ਮਾਨ ਸਰਕਾਰ ਨੇ ਤੋੜਿਆ ਰਿਕਾਰਡ, 28.2 ਫੀਸਦੀ ਦਾ ਵਾਧਾ
NEXT STORY