ਗੁਰਦਾਸਪੁਰ/ਚੰਡੀਗੜ੍ਹ (ਵਿਨੋਦ/ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਫ਼ਤਿਹਗੜ੍ਹ ਚੂੜੀਆਂ, ਤਹਿਸੀਲ ਬਟਾਲਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲੇ ਮੁਲਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਹੈਰਾਨੀਜਨਕ ਗੱਲ
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ 'ਚ ਇਲਜ਼ਾਮ ਲਾਇਆ ਹੈ ਕਿ ਉਕਤ ਨੰਬਰਦਾਰ ਨੇ ਉਸ ਦੇ ਪਰਿਵਾਰ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਲਈ ਦਸਤਾਵੇਜ਼ ਤਸਦੀਕ ਕਰਨ ਖ਼ਾਤਰ 50,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਨੰਬਰਦਾਰ ਨੂੰ ਇਹ ਪੈਸੇ ਵੱਖ-ਵੱਖ ਤਰੀਕਾਂ 'ਤੇ ਕਿਸ਼ਤਾਂ ਵਿੱਚ ਦੇਣ ਸਬੰਧੀ ਬੇਨਤੀ ਕੀਤੀ ਸੀ, ਜਿਸ ਲਈ ਉਹ ਮੰਨ ਗਿਆ।
ਇਹ ਵੀ ਪੜ੍ਹੋ- ਬਟਾਲਾ ਸਕੂਲ ਦੇ ਵਿਦਿਆਰਥੀਆਂ ਨੇ ਦੁਬਈ ’ਚ ਮਾਰੀਆਂ ਮੱਲਾਂ, ਹਾਸਲ ਕੀਤਾ ਵੱਡਾ ਮੁਕਾਮ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸਾਬਤ ਹੋਇਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਦੀ ਮੰਗੀ ਸੀ ਅਤੇ ਦੋ ਕਿਸ਼ਤਾਂ 'ਚ ਇਹ ਰਕਮ ਲੈਣ ਲਈ ਰਾਜ਼ੀ ਹੋ ਗਿਆ ਸੀ। ਇਸ ਪੜਤਾਲ ਦੇ ਆਧਾਰ 'ਤੇ ਉਕਤ ਨੰਬਰਦਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਧਮਾਕੇ ਮਾਮਲੇ 'ਚ ਸ਼ਾਮਲ ਮੁਲਜ਼ਮ ਅਮਰੀਕ ਤੋਂ ਪਰਿਵਾਰ ਖ਼ਫ਼ਾ, ਦੁਖੀ ਹੋ ਕਹੀਆਂ ਇਹ ਗੱਲਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਭੈਣ ਨੂੰ ਮਿਲਣ ਲਈ ਗਿਆ ਭਰਾ ਨਾ ਪਹੁੰਚਿਆ ਭੈਣ ਦੇ ਘਰ ਨਾ ਵਾਪਿਸ ਪਰਤਿਆ
NEXT STORY