ਖੰਨਾ (ਸੁਨੀਲ)— ਪੁਲਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਈਸੜੂ ਪਿੰਡ 'ਚ ਗਲਤ ਦਵਾਈ ਖਾਣ ਨਾਲ ਬਜ਼ੁਰਗ ਦੀ ਮੌਤ ਹੋ ਗਈ। ਪੁਲਸ ਨੇ ਇਸ ਸਬੰਧ 'ਚ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਜਾਣਕਾਰੀ ਅਨੁਸਾਰ ਜੰਗ ਸਿੰਘ (65) ਪੁੱਤਰ ਗੱਜਣ ਸਿੰਘ ਵਾਸੀ ਈਸੜੂ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਣ ਕੁਝ ਸਮਾਂ ਪਹਿਲਾਂ ਉਸ ਨੇ ਘਰ 'ਚ ਪਈ ਕੋਈ ਗਲਤ ਦਵਾਈ ਖਾ ਲਈ। ਹਾਲਤ ਖ਼ਰਾਬ ਹੋਣ 'ਤੇ ਜੰਗ ਸਿੰਘ ਨੂੰ ਸਿਵਲ ਹਸਪਤਾਲ ਖੰਨਾ ਤੋਂ ਪਟਿਆਲਾ ਰੈਫਰ ਕੀਤਾ ਗਿਆ ਸੀ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸੁਖਨਾ ਲੇਕ ਘੁੰਮਣ ਆਏ ਨੌਜਵਾਨ ਦੀ ਪਾਣੀ 'ਚ ਡੁੱਬਣ ਨਾਲ ਮੌਤ
NEXT STORY