ਫਿਰੋਜ਼ਪੁਰ (ਸੋਨੂੰ) : ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਐਲਾਨੇ ਸੰਘਰਸ਼ ਤਹਿਤ ਅੱਜ ਇਥੇ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਮੂਹਰੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਜਨਰਲ ਸਕੱਤਰ ਸੋਨੂੰ ਕਸ਼ਯਪ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੰਗ ਨੂੰ ਲੈ ਕੇ ਜ਼ਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਵਿਸ਼ਾਲ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ।
ਇਸ ਮੌਕੇ ਮੁਲਾਜ਼ਮਾਂ ਦੇ ਵਿਸ਼ਾਲ ਇਕੱਠ ਵਿਚ ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਅਤੇ ਸੋਨੂੰ ਕਸ਼ਯਪ ਜ਼ਿਲ੍ਹਾ ਜਨਰਲ ਸਕੱਤਰ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ., ਅਸ਼ੋਕ ਕੁਮਾਰ ਸੂਬਾ ਪ੍ਰਧਾਨ ਅਤੇ ਯਾਦਵਿੰਦਰ ਸਿੰਘ ਜਨਰਲ ਸਕੱਤਰ ਕਮਿਸ਼ਨਰ ਦਫਤਰ ਕਰਮਚਾਰੀ ਯੂਨੀਅਨ ਪੰਜਾਬ, ਮਨੋਹਰ ਲਾਲ ਸਰਪ੍ਰਸਤ ਪੀ.ਐਸ.ਐਮ.ਐਸ.ਯੂ., ਵਰੁਣ ਕੁਮਾਰ ਸੂਬਾ ਆਗੂ ਸਿੱਖਿਆ ਵਿਭਾਗ, ਨਰੇਸ਼ ਸੈਣੀ ਸੂਬਾਈ ਆਗੂ ਖੇਤੀਬਾੜੀ ਵਿਭਾਗ, ਸੁਖਚੈਨ ਸਿੰਘ ਪ੍ਰਧਾਨ ਖੇੜੀਬਾੜੀ ਵਿਭਾਗ, ਸੰਦੀਪ ਸਿੰਘ ਦਿਓਲ ਪ੍ਰਧਾਨ ਅਤੇ ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਇੰਦਰਜੀਤ ਸਿੰਘ ਢਿੱਲੋਂ ਪ੍ਰਧਾਨ ਸੀ.ਪੀ.ਐਫ. ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ, ਗੁਰਪ੍ਰੀਤ ਸਿੰਘ ਔਲਖ ਪ੍ਰਧਾਨ ਸੀ.ਪੀ.ਐਫ. ਯੂਨੀਅਨ ਜਲ ਸਰੋਤ ਵਿਭਾਗ, ਜੁਗਲ ਕਿਸ਼ੋਰ ਪ੍ਰਧਾਨ ਸੀ.ਪੀ.ਐਫ. ਯੂਨੀਅਨ ਲੋਕ ਨਿਰਮਾਣ ਵਿਭਾਗ, ਮਨੀਸ਼ ਕੁਮਾਰ ਪ੍ਰਧਾਨ ਅਤੇ ਹਰਪ੍ਰੀਤ ਦੁੱਗਲ ਖਜ਼ਾਨਾ ਦਫਤਰ, ਪਰਮਵੀਰ ਮੌਂਗਾ ਪ੍ਰਧਾਨ ਸਿਹਤ ਵਿਭਾਗ, ਚਰਨਜੀਤ ਸਿੰਘ ਪ੍ਰਧਾਨ ਸੀ.ਪੀ.ਐਫ. ਯੂਨੀਅਨ ਸਿਹਤ ਵਿਭਾਗ, ਗੁਰਜੀਤ ਸਿੰਘ ਪ੍ਰਧਾਨ ਪੰਜਾਬ ਰੋਡਵੇਜ਼, ਕੁਲਦੀਪ ਸਿੰਘ ਪ੍ਰਧਾਨ ਭੂਮੀ ਰੱਖਿਆ ਵਿਭਾਗ ਫਿਰੋਜ਼ਪੁਰ, ਅਤੇ ਸੁਖਚੈਨ ਸਿੰਘ ਜ਼ਿਲ੍ਹਾ ਪ੍ਰਧਾਨ ਸਟੈਨੋ ਟਾਈਪਿਸਟ ਆਦਿ ਹਾਜ਼ਰ ਸਨ।
ਹੈਰੋਇਨ ਸਮੇਤ ਸਮੱਗਲਰ ਕਾਬੂ, ਦੋ ਦਿਨ ਦਾ ਪੁਲਸ ਰਿਮਾਂਡ
NEXT STORY