ਫਰੀਦਕੋਟ (ਰਾਜਨ)-ਥਾਣਾ ਸਦਰ ਫਰੀਦਕੋਟ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਪਾਰਟੀ ਪਿੰਡ ਮਿਸਰੀਵਾਲਾ ਤੋਂ ਪਿੰਡ ਮੋਰਾਂਵਾਲੀ ਵੱਲ ਜਾ ਰਹੀ ਸੀ। ਜਦੋਂ ਪੁਲਸ ਪਾਰਟੀ ਸੇਮਨਾਲੇ ਦੇ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਦ ਪੁਲਸ ਨੇ ਗੱਡੀ ਰੋਕ ਕੇ ਉਸ ਨੂੰ ਚੈੱਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਲਸ ਨੂੰ ਦੇਖ ਕੇ ਸੇਮਨਾਲੇ ਦੀ ਪਟੜੀ ਵੱਲ ਭੱਜਣ ਲੱਗ ਪਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਪੁਲਸ ਨੇ ਸ਼ੱਕ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੀਪ ਸਿੰਘ ਵਾਸੀ ਪਿੰਡ ਚਹਿਲ, ਜ਼ਿਲਾ ਫਰੀਦਕੋਟ ਵਜੋਂ ਹੋਈ ਹੈ। ਪੁਲਸ ਵੱਲੋਂ ਉਕਤ ਵਿਅਕਤੀ ਖ਼ਿਲਾਫ ਥਾਣਾ ਸਦਰ ’ਚ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ ਕਰਨ 'ਤੇ ਦਿੱਤੀ ਬੇਰਹਿਮ ਸਜ਼ਾ, ਜਦੋਂ ਘਰ ਪਹੁੰਚਿਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰੇਲਵੇ ਸਟੇਸ਼ਨ 'ਤੇ 'ਫੋਰਟ੍ਰੈਸ ਚੈੱਕ' ਮੁਹਿੰਮ, 1840 ਬਿਨਾਂ ਟਿਕਟ ਯਾਤਰੀ ਫੜੇ, 8 ਲੱਖ ਤੋਂ ਵੱਧ ਦਾ ਜੁਰਮਾਨਾ ਵਸੂਲਿਆ
NEXT STORY