ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਕੋਟਕਪੂਰਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ (ਆਬਕਾਰੀ ਐਕਟ) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਐਕਸਾਈਜ਼ ਇੰਸਪੈਕਟਰ ਤੇਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੁਕਤਸਰ ਤੋਂ ਫ਼ਰੀਦਕੋਟ ਰੋਡ ’ਤੇ ਪੈਂਦੇ ਪਿੰਡ ਭੰਗੇਵਾਲਾ ਨੇੜੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੇ ਇੱਕ ਕ੍ਰੇਟਾ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋਈ। ਪੁਲਸ ਵੱਲੋਂ ਕਾਰ ਸਵਾਰ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕੋਟਕਪੂਰਾ ਵਜੋਂ ਹੋਈ ਹੈ, ਜੋ ਇਹ ਸ਼ਰਾਬ ਨਾਲ ਭਰੀ ਕਾਰ ਚਲਾ ਰਿਹਾ ਸੀ। ਕਾਰ ਵਿੱਚੋਂ 120 ਬੀਅਰ ਦੇ ਕੇਨ, 36 ਬੋਤਲਾਂ ਰਾਇਲ ਸਟੈਗ, 48 ਬੋਤਲਾਂ ਖ਼ਾਸਾ ਅਤੇ 12 ਬੋਤਲਾਂ ਵੋਡਕਾ ਗ੍ਰੀਨ ਬਰਾਮਦ ਹੋਈਆਂ ਹਨ। ਪੁਲਸ ਨੇ ਸੁਖਵੰਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਸ਼ੇਖਪ੍ਰੀਤ ਦੀ ਮੌਤ
NEXT STORY