ਸਮਾਣਾ, (ਦਰਦ)- ਸੀ. ਆਈ. ਏ. ਸਟਾਫ ਸਮਾਣਾ ਵੱਲੋਂ ਨਸ਼ੇ ਵਾਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਨਸ਼ੇ ਵਾਲੀਆਂ 15200 ਗੋਲੀਆਂ ਸਣੇ ਕਾਬੂ ਕੀਤਾ ਹੈ। ਸੀ. ਆਈ. ਏ. ਸਟਾਫ ਸਮਾਣਾ ਦੇ ਮੁਖੀ ਸਵਰਨ ਗਾਂਧੀ ਨੇ ਦੱਸਿਆ ਕਿ ਏ. ਐੱਸ. ਆਈ. ਕਰਨੈਲ ਸਿੰਘ ਸਣੇ ਪੁਲਸ ਪਾਰਟੀ ਨੇ ਪਿੰਡ ਬ੍ਰਹਮਣ ਮਾਜਰਾ ਵਿਖੇ ਉਸ ਦੇ ਘਰ ਰੇਡ ਕੀਤੀ। ਉਥੋਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਉਸ ਦੀ ਪਛਾਣ ਸਤੀਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਬ੍ਰਾਹਮਣ ਮਾਜਰਾ ਵਜੋਂ ਹੋਈ। ਥਾਣਾ ਘੱਗਾ ਵਿਚ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀ ਅਨੁਸਾਰ ਉਕਤ ਨੌਜਵਾਨ ਪਿੰਡ ਘੱਗਾ ਵਿਚ ਕੈਮਿਸਟ ਦੀ ਦੁਕਾਨ ’ਤੇ ਕੰਮ ਕਰਦਾ ਹੈ।
ਮਿੰਨੀ ਬੱਸ ਪਲਟਣ ਨਾਲ ਨੌਜਵਾਨ ਦੀ ਮੌਤ
NEXT STORY