ਗੁਰੂਹਰਸਹਾਏ (ਸੁਨੀਲ ਵਿੱਕੀ, ਸਿਕਰੀ, ਕਾਲੜਾ)-ਥਾਣਾ ਗੁਰੂਹਰਸਹਾਏ ਪੁਲਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 640 ਰੁਪਏ ਦੜਾ-ਸੱਟਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਲਕੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ’ਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸ਼ਰੀਂਹ ਵਾਲਾ ਰੋਡ ਗੁਰੂਹਰਸਹਾਏ ਦੜਾ-ਸੱਟਾ ਲਾਉਣ ਦਾ ਆਦੀ ਹੈ, ਜੋ ਅੱਜ ਵੀ ਆਪਣੀ ਦੁਕਾਨ ਕੁਟੀ ਮੋੜ ਵਿਖੇ ਸ਼ਰੇਆਮ ਦੜਾ-ਸੱਟਾ ਲਾ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਮੁਲਜ਼ਮ ਨੂੰ 640 ਰੁਪਏ ਦੀ ਦੜੇ-ਸੱਟੇ ਦੀ ਰਾਸ਼ੀ ਸਮੇਤ ਗ੍ਰਿਫ਼ਤਾਰ ਲਿਆ।
ਇਹ ਵੀ ਪੜ੍ਹੋ : ਜਲੰਧਰ 'ਚ ਰੂਹ ਕੰਬਾਊ ਹਾਦਸਾ, ਸਪੋਰਟਸ ਕਾਰੋਬਾਰੀਆਂ ਦੇ 2 ਪੁੱਤਰਾਂ ਦੀ ਮੌਤ, ਸਿਰ ਤੋਂ ਲੰਘੀਆਂ ਗੱਡੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਵਧਾਨ! ਵਿਆਹਾਂ ’ਚ ਵੇਟਰ ਬਣਕੇ ਘੁੰਮ ਰਹੇ ਨੇ ਚੋਰ
NEXT STORY