ਮੋਗਾ,(ਆਜ਼ਾਦ)- ਪੁਲਸ ਨੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਮੇਨ ਚੌਂਕ ਕੋਟ ਈਸੇ ਖਾਂ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਕਾਲਾ ਸਿੰਘ ਉਰਫ ਕਾਲੀ ਨਿਵਾਸੀ ਪਿੰਡ ਦੋਲੇਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 5 ਕਿਲੋ ਚੂਰਾ ਪੋਸਤ ਬਰਾਮਦ ਕੀਤਾ। ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਵੱਲੋਂ ਉਸਦਾ 3 ਦਿਨ ਦਾ ਪੁਲਸ ਰਿਮਾਂਡ ਦਿੱਤਾ।
ਲੁਧਿਆਣਾ ਦੇ ਨੌਜਵਾਨ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ
NEXT STORY