ਗਿੱਦੜਬਾਹਾ(ਚਾਵਲਾ)-ਗਿੱਦੜਬਾਹਾ ਦੇ ਪਿੰਡ ਭਾਰੂ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਤਿੰਨ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਕੀਲਾ ਸਿੰਘ ਆਪਣੇ ਪੁੱਤਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਤੇ ਜਾ ਰਿਹਾ ਸੀ ਅਤੇ ਅਚਾਨਕ ਉਨ੍ਹਾਂ ਦੀ ਅੱਗੇ ਤੋ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ ਅਤੇ ਇਸ ਦੌਰਾਨ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਰਕੇ ਅਰਸ਼ਦੀਪ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕੀਲਾ ਸਿੰਘ ਵਾਸੀ ਕੋਠੇ ਚੇਤ ਸਿੰਘ ਵਾਲੇ, ਅਮਨਦੀਪ ਸਿੰਘ ਵਾਸੀ ਵਿਰਕ ਖੁਰਦ ਅਤੇ ਮਹਿਕਦੀਪ ਸਿੰਘ ਵਾਸੀ ਵਿਰਕ ਖੁਰਦ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਗਿੱਦੜਬਾਹਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਗਿੱਦੜਬਾਹਾ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਦਿੱਤਾ ਹੈ। ਇਸ ਮਾਮਲੇ ਦੀ ਤਫਤੀਸ਼ੀ ਐੱਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਇਸ ਸਬੰਧੀ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਹਰਲੀਨ ਕੌਰ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ, ਜਦਕਿ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ
ਹੋਏ ਮੁੱਢਲੀ ਸਹਾਇਤਾ ਦੇਣ ਉਪਰੰਤ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।
ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਘਰ 'ਚ ਹੀ ਰਹਿਣਗੇ ਇਕਾਂਤਵਾਸ
NEXT STORY