ਬਨੂੜ (ਹਰਵਿੰਦਰ)- ਬਨੂੜ ਪੁਲਸ ਨੇ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਦਕਿ ਦੂਜਾ ਮੌਕੇ ਤੋਂ ਫਰਾਰ ਹੋ ਗਿਆ। ਇਨ੍ਹਾਂ ਨੌਜਵਾਨਾਂ ਕੋਲ ਨਸ਼ਾ ਕਿੱਥੋਂ ਆਇਆ ਅਤੇ ਕਿਸ ਨੇ ਸਪਲਾਈ ਕੀਤਾ, ਇਸ ਦੀ ਅਜੇ ਪੁਲਸ ਨੇ ਕੋਈ ਪੁਸ਼ਟੀ ਨਹੀਂ ਕੀਤੀ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ
ਥਾਣਾ ਮੁਖੀ ਅਰਸ਼ ਨੇ ਦੱਸਿਆ ਕਿ ਜਦੋਂ ਉਹ ਬਨੂੜ-ਹੁਲਕਾ ’ਤੇ ਗਸ਼ਤ ਕਰ ਰਹੇ ਸਨ, ਉਸ ਦੌਰਾਨ ਚੰਡੀਗੜ੍ਹ ਚੋਏ ਦੀਆਂ ਝਾੜੀਆਂ ਦੇ ਓਹਲੇ 2 ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਸਨ। ਦੋਵੇਂ ਨੌਜਵਾਨ ਪੁਲਸ ਨੂੰ ਦੇਖ ਕੇ ਮੌਕੇ ਤੋਂ ਭੱਜਣ ਲੱਗੇ, ਜਿਨਾਂ ’ਚੋਂ ਇਕ ਨੂੰ ਕਾਬੂ ਕਰ ਲਿਆ ਅਤੇ ਦੂਜਾ ਭੱਜਣ ’ਚ ਸਫਲ ਹੋ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨ ਕੋਲੋਂ ਚਮਕੀਲਾ ਪੇਪਰ ਅਤੇ ਲਾਈਟਰ ਬਰਾਮਦ ਹੋਇਆ। ਉਹ ਹੈਰੋਇਨ ਦਾ ਸੇਵਨ ਕਰ ਰਹੇ ਸਨ। ਪੁਲਸ ਨੇ ਉਨ੍ਹਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ- ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ ਅਦਾਕਾਰਾ ਤਾਨੀਆ, ਹਾਲਤ ਨਾਜ਼ੁਕ
ਮੁਲਜ਼ਮ ਦੀ ਪਛਾਣ ਯਾਸ਼ੀਨ ਪੁੱਤਰ ਸਤਾਰ ਅਲੀ ਅਤੇ ਭੱਜਣ ਵਾਲੇ ਨੌਜਵਾਨ ਦੀ ਪਛਾਣ ਸਲੀਮ ਪੁੱਤਰ ਬਲੀ ਸ਼ੇਰ ਵਾਸੀਆਨ ਪਿੰਡ ਹੁਲਕਾ ਵਜੋਂ ਹੋਈ ਹੈ। ਥਾਣਾ ਮੁਖੀ ਨੇ ਕਿਹਾ ਕਿ ਕਾਬੂ ਕੀਤੇ ਗਏ ਨੌਜਵਾਨ ਦਾ ਡੋਪ ਟੈਸਟ ਕਰਵਾ ਕੇ ਉਸ ਨੂੰ ਇਲਾਜ ਲਈ ਨਸ਼ਾ ਛਡਾਓ ਕੇਂਦਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਓਵਰਲੋਡ ਟਰੈਕਟਰ-ਟਰਾਲੀ ਅਤੇ ਛੋਟੇ ਹਾਥੀ ਦੀ ਟੱਕਰ, ਇਕ ਦੀ ਮੌਤ
NEXT STORY