ਪਾਤੜਾਂ (ਸਨੇਹੀ)-ਪਾਤੜਾਂ ਪੁਲਸ ਨੇ ਇਕ ਵਿਅਕਤੀ ਨੂੰ 4 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਹਰਬੰਸ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਪਿੰਡ ਸਾਗਰਾ ਦੇ ਘੱਗਰ ਦਰਿਆ ਨਜ਼ਦੀਕ ਮੌਜੂਦ ਸਨ। ਜਿਥੇ ਉਨ੍ਹਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕਰਨ 'ਤੇ ਉਸ ਕੋਲੋਂ 4 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਗਿਰਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਕਥਿਤ ਦੋਸ਼ੀ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਡੇਰਾ ਮਨਾਵੀਆ ਦਾ ਪਿੰਡ ਚਿੱਚੜਵਾਲਾ ਥਾਣਾ ਪਾਤੜਾਂ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਖ਼ਿਲਾਫ਼ ਮੁਕੱਦਮਾ ਥਾਣਾ ਪਾਤੜਾਂ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ
NEXT STORY