ਸ੍ਰੀ ਮੁਕਤਸਰ ਸਾਹਿਬ(ਪਵਨ ਤਨੇਜਾ, ਖੁਰਾਣਾ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਇਕ ਵਿਅਕਤੀ ਨੂੰ 6 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਤੀਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਕਬਰਵਾਲਾ ਨੂੰ ਜਾ ਰਹੇ ਸੀ ਤਾਂ ਉਨ੍ਹਾਂ ਨੇ ਪਿੰਡ ਕਬਰਵਾਲਾ ਵਿਖੇ ਗੁਰਨਾਮ ਸਿੰਘ ਵਾਸੀ ਰਣਜੀਤਗੜ੍ਹ ਚੁੱਘੇ ਨੂੰ ਕਾਬੂ ਕੀਤਾ।
ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ ਇਕ ਪਲਾਸਟਿਕ ਦੇ ਗੱਟੇ ’ਚੋਂ 6 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਸ ਨੇ ਉਕਤ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
NEXT STORY