ਸਮਾਣਾ (ਦਰਦ, ਅਸ਼ੋਕ)-ਸਦਰ ਪੁਲਸ ਨੇ ਇਕ ਵਿਅਕਤੀ ਨੂੰ 3.700 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਖ਼ੁਸ਼ੀ ਰਾਮ ਵਾਸੀ ਪਿੰਡ ਅਚਰਾਲ ਖੁਰਦ ਵਜੋਂ ਹੋਈ ਹੈ। ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਗਾਜੇਵਾਸ ਪੁਲਸ ਚੌਕੀ ਦੇ ਏ. ਐੱਸ. ਆਈ. ਹਰਮਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕਲਬੁਰਛਾਂ ਵਿਚ ਮੌਜੂਦ ਸਨ। ਉਥੋਂ ਗੁਜ਼ਰ ਰਹੇ ਮੁਲਜ਼ਮ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਚੂਰਾ ਪੋਸਤ ਬਰਾਮਦ ਹੋਣ ’ਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁੱਛਗਿੱਛ ਲਈ ਪੁਲਸ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ
NEXT STORY